30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਅਮਨਦੀਪ ਹਸਪਤਾਲ ’ਚ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਅੱਜ

ਅਜੀਤ ਡੈਸਕ 24-06-2026
ਫ਼ਿਰੋਜ਼ਪੁਰ,23 ਜੂਨ (ਕੁਲਬੀਰ ਸਿੰਘ ਸੋਢੀ)-ਜਿਗਰ ਅਤੇ ਪੇਟ ਨਾਲ ਸਬੰਧਿਤ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਯਕੀਨੀ ਬਣਾਉਣ ਦੇ ਮਕਸਦ ਨਾਲ ਅਮਨਦੀਪ ਹਸਪਤਾਲ ਵਲੋਂ ਉਜਾਲਾ ਸਿਗਨਸ ਹੈੱਲਥਕੇਅਰ ਸਰਵਿਸਿਜ਼ ਅਤੇ ਸ਼ਿਵ ਸ਼ੰਕਰ ਰਾਮਲੀਲਾ ਕਮੇਟੀ-2 ਦੇ ਸਹਿਯੋਗ ਨਾਲ ਅੱਜ 24 ਜੂਨ ਦਿਨ ਬੁੱਧਵਾਰ ਨੂੰ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਰੈੱਡ ਕਰਾਸ ਕੰਪਲੈਕਸ, ਸਰਕਾਰੀ ਲੜਕਿਆਂ ਦੇ ਸਕੂਲ ਨੇੜੇ, ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਪਿੱਛੇ ਸਥਿਤ ਫ਼ਿਰੋਜ਼ਪੁਰ ਸਿਟੀ ਓ.ਪੀ.ਡੀ ਵਿਖੇ ਸ਼ਾਮ 4 ਵਜੇ ਤੋਂ 6 ਵਜੇ ਤੱਕ ਲੱਗੇਗਾ। ਕੈਂਪ ਦੌਰਾਨ ਗੈਸਟਰੋ ਅਤੇ ਜਿਗਰ ਰੋਗਾਂ ਦੇ ਮਾਹਿਰ ਡਾ.ਨਦੀਮ ਅਹਿਮਦ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਦੇਣਗੇ ਅਤੇ ਜਿਗਰ, ਪੇਟ ਅਤੇ ਪਾਚਨ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਮਾਹਿਰ ਡਾਕਟਰੀ ਸਲਾਹ ਦੇ ਨਾਲ-ਨਾਲ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਜਾਵੇਗੀ। ਹਸਪਤਾਲ ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਆਮ ਤੌਰ ’ਤੇ ਕਰੀਬ 4,000 ਰੁਪਏ ਦੀ ਲਾਗਤ ਵਾਲਾ ਫਾਈਬਰੋਸਕੈਨ ਟੈੱਸਟ ਇਸ ਕੈਂਪ ਵਿਚ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾਵੇਗਾ ਅਤੇ ਆਧੁਨਿਕ ਤਕਨੀਕ ਨਾਲ ਲੈਸ ‘ਈਕੋਸੈਂਸ ਮਿਨੀ ਪਲੱਸ 430’ ਮਸ਼ੀਨ ਰਾਹੀਂ ਜਿਗਰ ਵਿਚ ਚਰਬੀ ਦੀ ਮਾਤਰਾ ਅਤੇ ਉਸ ਦੀ ਕਠੋਰਤਾ ਦੀ ਸਹੀ ਜਾਂਚ ਕੀਤੀ ਜਾਵੇਗੀ। ਜਿਸ ਨਾਲ ਗੰਭੀਰ ਬਿਮਾਰੀਆਂ ਦਾ ਸ਼ੁਰੂਆਤੀ ਪੜਾਅ ਵਿਚ ਹੀ ਪਤਾ ਲਗਾਇਆ ਜਾ ਸਕੇਗਾ। ਕੈਂਪ ਦਾ ਉਦਘਾਟਨ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਅਭਿਸ਼ੇਕ ਅਰੋੜਾ ਅਤੇ ਸ਼ਿਵ ਸ਼ੰਕਰ ਰਾਮਲੀਲਾ ਕਮੇਟੀ-2 ਦੇ ਪ੍ਰਧਾਨ ਰਿੰਕੂ ਸ਼ਰਮਾ ਵਲੋਂ ਸਾਂਝੇ ਤੌਰ ’ਤੇ ਕੀਤਾ ਜਾਵੇਗਾ। ਅਮਨਦੀਪ ਹਸਪਤਾਲ ਦੇ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਬਦਲ ਰਹੀ ਜੀਵਨ ਸ਼ੈਲੀ, ਗ਼ਲਤ ਖਾਣ-ਪੀਣ ਦੀਆਂ ਆਦਤਾਂ ਅਤੇ ਸਿਹਤ ਪ੍ਰਤੀ ਲਾਪਰਵਾਹੀ ਕਾਰਨ ਜਿਗਰ ਨਾਲ ਸਬੰਧਿਤ ਬਿਮਾਰੀਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ।
ਡਾਇਰੈਕਟਰ ਡਾ.ਅਮਨਦੀਪ ਕੌਰ।
ਪਿਛਲੀ ਖ਼ਬਰ ਬੀ.ਐੱਸ.ਐੱਨ.ਐੱਲ ਠੇਕਾ ਮੁਲਾਜ਼ਮਾਂ ਨੇ ਮੰਗਾਂ ਲਾਗੂ ਕਰਨ ਦੀ ਕੀਤੀ ਮੰਗ, ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।