14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੌਨਸੂਨ ਸੀਜ਼ਨ ਹੋਣ ਤੋਂ ਪਹਿਲਾਂ ਸ਼ਹਿਰ ਦੇ ਬਰਸਾਤੀਆਂ ਦੀ ਕਰਵਾਈ ਸਫ਼ਾਈ *ਮੌਨਸੂਨ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫ਼ਿਰੋਜ਼ਪੁਰ ਸ਼ਹਿਰ ਦੇ ਬਰਸਾਤੀਆਂ ਦੇ ਸਫ਼ਾਈ ਦੇ ਕੰਮ ਸ਼ੁਰੂ *ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਰੋਜ਼ਾਨਾ ਕਰਵਾਈ ਜਾਵੇਗੀ ਬਰਸਾਤੀਆਂ ਦੀ ਸਫ਼ਾਈ-ਸੁਪਰਡੈਂਟ

ਅਜੀਤ ਡੈਸਕ 26-06-2026
ਫ਼ਿਰੋਜ਼ਪੁਰ 25 ਜੂਨ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਕਲੀਨ ਮੁਹਿੰਮ ਤਹਿਤ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਦਿਸ਼ਾ ਅਨੁਸਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਅਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਜਿੱਥੇ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲ/ਨਗਰ ਪੰਚਾਇਤਾਂ ਵਲੋਂ ਸਾਫ਼ ਸਫ਼ਾਈ ਦੀ ਕੰਮਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ। ਉੱਥੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਅੱਜ ਸੁਪਰਡੈਂਟ ਸੁਖਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਫ਼ਿਰੋਜ਼ਪੁਰ ਸ਼ਹਿਰ ’ਤੇ ਵੱਖ-ਵੱਖ ਹਿੱਸਿਆਂ ਵਿਚ ਬਰਸਾਤੀਆਂ ਦੀ ਸਫ਼ਾਈ ਦਾ ਵਿਸ਼ੇਸ਼ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਅਧੀਨ ਕੁੱਲ 33 ਵਾਰ ਹਨ ਅਤੇ ਇਸ ਤੋਂ ਇਲਾਵਾ ਕਮਰਸ਼ੀਅਲ ਏਰੀਏ ਦਾ ਕਾਫ਼ੀ ਏਰੀਆ ਹੈ। ਜਿਸ ਵਿਚ ਬਰਸਾਤੀਆਂ ਜੋ ਕਿ ਬਰਸਾਤ ਦੇ ਮੌਸਮ ਦੇ ਪਾਣੀ ਦੀ ਨਿਕਾਸੀ ਦਾ ਕੰਮ ਕਰਦੀਆਂ ਹਨ। ਉਨ੍ਹਾਂ ਦੀ ਸਫ਼ਾਈ ਦਾ ਕੰਮ ਇਕ ਵਿਸ਼ੇਸ਼ ਮੁਹਿੰਮ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਕਾਰਜ ਸਾਧਕ ਅਫ਼ਸਰ ਪੂਨਮ ਭਟਨਾਗਰ ਨੇ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਬਣਾਏ ਗਏ ਸ਼ਡਿਊਲ ਅਨੁਸਾਰ ਵਾਰਡ ਵਾਈਜ਼ ਰੋਜ਼ਾਨਾ 20-25 ਦੀ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ ਲਗਭਗ 165 ਬਰਸਾਤੀਆਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ। ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਸਾਡਾ ਮੁੱਖ ਉਦੇਸ਼ ਹੈ ਕਿ ਮਾਨਸੂਨ ਸੀਜ਼ਨ ਅਤੇ ਬਰਸਾਤੀ ਮੌਸਮ ਤੋਂ ਪਹਿਲਾਂ ਪਹਿਲਾਂ ਸ਼ਹਿਰ ਦੀਆਂ ਸਮੂਹ ਬਰਸਾਤੀਆਂ ਨੂੰ ਮੁਕੰਮਲ ਰੂਪ ਵਿਚ ਸਾਫ਼ ਕਰਵਾ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਿਸ ਏਰੀਆ ਅੰਦਰ ਜਿਵੇਂ ਕਿ ਸਰਕੁਲਰ ਰੋਡ ਜਾਂ ਲਿੰਕ ਸੜਕਾਂ ਨੂੰ ਨਵਾਂ ਬਣਾਇਆ ਜਾ ਰਿਹਾ ਹੈ, ਉੱਥੇ ਨਵੀਆਂ ਬਰਸਾਤੀਆਂ ਦੇ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਪਾਲ ਸਿੰਘ ਸੁਪਰਡੈਂਟ ਵਲੋਂ ਦੱਸਿਆ ਗਿਆ ਕਿ ਸ਼ਹਿਰ ਵਾਸੀ ਨੂੰ ਅਪੀਲ ਹੈ ਕਿ ਉਹ ਆਪਣੇ ਘਰ ’ਤੇ ਵੈਸਟ ਪਾਣੀ ਨੂੰ ਸਿੱਧੇ ਤੌਰ ’ਤੇ ਬਰਸਾਤੀਆਂ ਅੰਦਰ ਨਾ ਜੋੜਨ ਅਤੇ ਬਰਸਾਤੀਆਂ ਦੇ ਉੱਪਰ ਮਿੱਟੀ ਮਲਬਾ ਆਦਿ ਨਾ ਰੱਖਣ ਤਾਂ ਜੋ ਇਨ੍ਹਾਂ ਵਿਚ ਕਿਸੇ ਪ੍ਰਕਾਰ ਦੀ ਬਲਾਕਾਜ਼ ’ਚ ਨਾ ਆਵੇ। ਇਸ ਮੌਕੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਅਧਿਕਾਰੀ ਲਵਪ੍ਰੀਤ ਸਿੰਘ ਐੱਸ.ਡੀ.ਓ ਗੌਰਵ ਬਜਾਜ ਜੂਨੀਅਰ ਇੰਜੀਨੀਅਰ ਅਤੇ ਰੁਸਤਮ ਸੋਢੀ ਸੈਨੇਟਰੀ ਇੰਸਪੈਕਟਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਡਰੱਗ ਸ਼ਾਖਾ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਪ੍ਰਬੰਧਕਾਂ ਨੇ ਪੀਰਾਂ ਦੀ ਜਗ੍ਹਾ ’ਤੇ ਅਖੰਡ ਪਾਠ ਕਰਵਾਉਣ ਤੋਂ ਕੀਤੀ ਤੌਬਾ ਫੈੱਡਰੇਸ਼ਨ ਮਹਿਤਾ ਅਤੇ ਸਤਿਕਾਰ ਕਮੇਟੀ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।