14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ

ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਜੰਮੂ ਬਸਤੀ ਸਥਿਤ ਕੱਚੇ ਰਸਤੇ ਵੱਲ ਪੁੱਜੀ ਤਾਂ 3 ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ। ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਉਹ ਘਬਰਾ ਗਏ ਅਤੇ ਆਪਣੀਆਂ ਜੇਬਾਂ ਵਿਚੋਂ ਨਸ਼ੀਲੀਆਂ ਗੋਲੀਆਂ ਦੇ ਪੱਤੇ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੀ ਪਛਾਣ ਕੰਵਲਜੀਤ ਸਿੰਘ ਉਰਫ਼ ਕਵੀ ਪੁੱਤਰ ਹਰਨਾਮ ਸਿੰਘ ਵਾਸੀ ਵਾਰਡ ਨੰਬਰ 4 ਸੀਡ ਫਾਰਮ ਪੁੱਕਾ ਅਬੋਹਰ, ਅਭੀ ਨਰੂਲਾ ਪੁੱਤਰ ਮੋਹਨ ਲਾਲ ਵਾਸੀ ਗਲੀ ਨੰਬਰ 10 ਧਰਮ ਨਗਰੀ ਅਬੋਹਰ ਅਤੇ ਅਜੈ ਕੁਮਾਰ ਉਰਫ਼ ਅਜੈ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਨੰਬਰ 3 ਧਰਮ ਨਗਰੀ ਅਬੋਹਰ ਵਜੋਂ ਹੋਈ। ਤਲਾਸ਼ੀ ਦੌਰਾਨ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਿਹਤ ਕਰਮੀਆਂ ਅਤੇ ਬਰੀਡਿੰਗ ਚੈੱਕਰ ਘਰ-ਘਰ ਜਾ ਕਰ ਰਹੇ ਐਂਟੀ ਲਾਰਵਾ ਗਤੀਵਿਧੀਆਂ ਸ਼ਹਿਰ ’ਚ ਡੇਂਗੂ ਦਾ ਫ਼ਿਲਹਾਲ ਕੋਈ ਕੇਸ... ਅਗਲੀ ਖ਼ਬਰ ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ- ਕੈਬਨਿਟ ਮੰਤਰੀ ਖੁੱਡੀਆਂ ‘ਯੁੱਧ ਨਸ਼ਿਆਂ ਵਿਰੁੱਧ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।