13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਜਲਾਲਾਬਾਦ ’ਚ ਨਿਗਮ ਚੋਣਾਂ ਲਈ ਨਾਮਜ਼ਦਗੀ ਭਰਨ ਦੇ ਆਖ਼ਰੀ ਦਿਨ 78 ਕਾਗ਼ਜ਼ ਦਾਖਲ ਹੋਣ ਨਾਲ ਉਮੀਦਵਾਰਾਂ ਦੀ ਕੁੱਲ ਗਿਣਤੀ 102 ਹੋਈ

ਅਜੀਤ ਡੈਸਕ 26-06-2026
ਜਲਾਲਾਬਾਦ, 25 ਜੂਨ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਸਥਾਨਕ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ਾਂਤੀਪੂਰਵਕ ਖ਼ਤਮ ਹੋ ਗਈ। ਨਾਮਜ਼ਦਗੀ ਦੇ ਆਖ਼ਰੀ ਦਿਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੇ ਆਪਣੇ ਕਾਗ਼ਜ਼ਾਤ ਜਮ੍ਹਾ ਕਰਵਾਏ, ਜਿਸ ਨਾਲ ਚੋਣ ਸਰਗਰਮੀਆਂ ਸਿਖਰ ’ਤੇ ਪਹੁੰਚ ਗਈਆਂ ਹਨ। ਉਪ ਮੰਡਲ ਅਧਿਕਾਰੀ ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਨਾਮਜ਼ਦਗੀ ਦੇ ਆਖ਼ਰੀ ਦਿਨ 78 ਉਮੀਦਵਾਰਾਂ ਨੇ ਆਪਣੇ ਪਰਚੇ ਦਾਖਲ ਕੀਤੇ, ਜਿਸ ਨਾਲ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 102 ਹੋ ਗਈ ਹੈ। ਪ੍ਰਸ਼ਾਸਨ ਨੇ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਪੂਰਾ ਕਰਨ ਦਾ ਦਾਅਵਾ ਕੀਤਾ ਹੈ। ਅੰਕੜਿਆਂ ਮੁਤਾਬਿਕ ਨਾਮਜ਼ਦਗੀ ਭਰਨ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੇ 21, ਇੰਡੀਅਨ ਨੈਸ਼ਨਲ ਕਾਂਗਰਸ ਦੇ 23, ਭਾਰਤੀ ਜਨਤਾ ਪਾਰਟੀ ਦੇ 20, ਸ਼੍ਰੋਮਣੀ ਅਕਾਲੀ ਦਲ ਦੇ 18 ਅਤੇ 20 ਆਜ਼ਾਦ ਉਮੀਦਵਾਰ ਸ਼ਾਮਲ ਹਨ। ਚੋਣ ਮੈਦਾਨ ਵਿਚ ਇਨ੍ਹਾਂ ਅੰਕੜਿਆਂ ਨੇ ਮੁਕਾਬਲੇ ਨੂੰ ਬੇਹੱਦ ਸਖ਼ਤ ਅਤੇ ਦਿਲਚਸਪ ਬਣਾ ਦਿੱਤਾ ਹੈ। ਉਪ ਮੰਡਲ ਅਧਿਕਾਰੀ ਨੇ ਦੱਸਿਆ ਕਿ ਹੁਣ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਨੂੰ ਨਾਮ ਵਾਪਸ ਲੈਣ ਦਾ ਮੌਕਾ ਮਿਲੇਗਾ। ਇਸ ਪ੍ਰਕਿਰਿਆ ਤੋਂ ਬਾਅਦ ਚੋਣ ਅਖਾੜੇ ਦੀ ਤਸਵੀਰ ਸਪਸ਼ਟ ਹੋ ਜਾਵੇਗੀ। ਪ੍ਰਸ਼ਾਸਨ ਨੇ ਸਾਰੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਨਾ ਕਰਨ ਅਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਨਾਮਜ਼ਦਗੀ ਪ੍ਰਕਿਰਿਆ ਦੇ ਪੂਰਾ ਹੋਣ ਦੇ ਨਾਲ ਹੀ ਸ਼ਹਿਰ ਵਿਚ ਚੋਣ ਮਾਹੌਲ ਗਰਮਾ ਗਿਆ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਹੁਣ ਚੋਣ ਨਤੀਜਿਆਂ ਵੱਲ ਟਿਕ ਗਈਆਂ ਹਨ।
ਪਿਛਲੀ ਖ਼ਬਰ ਅਭਿਸ਼ੇਕ ਕਾਲਜ ਨੇ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੀ ਰਾਸ਼ਟਰੀ ਵਰਕਸ਼ਾਪ ’ਚ ਲਿਆ ਹਿੱਸਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।