13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਿਸ਼ੁਲਕ ਯੋਗਾ ਕਲਾਸ ਵਿਚ ਉਪ ਵੈਦ ਰਾਜਾ ਗਰੋਵਰ ਨੂੰ ਨਿਪਾਲ ਸਨਮਾਨ ਲਈ ਦਿੱਤੀ ਵਧਾਈ

ਅਜੀਤ ਡੈਸਕ 26-06-2026
ਅਬੋਹਰ, 25 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਨਹਿਰੂ ਪਾਰਕ ਵਿਚ ਚੱਲ ਰਹੇ ਨਿਸ਼ੁਲਕ ਯੋਗਾ ਕਲਾਸ ਦੇ ਮੈਂਬਰਾਂ ਵਲੋਂ ਉਪ ਵੈਦ ਰਾਜਾ ਗਰੋਵਰ ਨੂੰ ਨਿਪਾਲ ਵਿਖੇ ਮਿਲੇ ਅੰਤਰਰਾਸ਼ਟਰੀ ਸਨਮਾਨ ਲਈ ਵਧਾਈ ਦਿੱਤੀ ਗਈ। ਇਸ ਮੌਕੇ ਉਪ ਵੈਦ ਰਾਜਾ ਗਰੋਵਰ ਨੇ ਯੋਗਾ ਕਲਾਸ ਵਿਚ ਸ਼ਾਮਲ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਜੀਵਨ ਲਈ ਯੋਗ, ਸੰਤੁਲਿਤ ਖ਼ੁਰਾਕ ਅਤੇ ਆਯੁਰਵੈਦਿਕ ਜੀਵਨ ਸ਼ੈਲੀ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰੀਰ ਵਿਚ ਹੋਣ ਵਾਲੀਆਂ ਛੋਟੀਆਂ-ਛੋਟੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਪਛਾਣ ਕੇ ਸਹੀ ਜੀਵਨ ਸ਼ੈਲੀ ਅਤੇ ਆਯੁਰਵੈਦਿਕ ਸਲਾਹ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਹਾਜ਼ਰ ਮੈਂਬਰਾਂ ਨੂੰ ਰੋਜ਼ਾਨਾ ਯੋਗ ਕਰਨ, ਸਹੀ ਖਾਣ-ਪੀਣ ਦੀਆਂ ਆਦਤਾਂ ਅਪਣਾਉਣ, ਨਿਯਮਿਤ ਕਸਰਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਯੁਰਵੇਦ ਦਾ ਮੁੱਖ ਉਦੇਸ਼ ਸਿਰਫ਼ ਬਿਮਾਰੀ ਦਾ ਇਲਾਜ ਨਹੀਂ, ਸਗੋਂ ਸਰੀਰ ਨੂੰ ਤੰਦਰੁਸਤ ਰੱਖਣਾ ਅਤੇ ਬਿਮਾਰੀਆਂ ਤੋਂ ਬਚਾਅ ਕਰਨਾ ਵੀ ਹੈ। ਯੋਗਾ ਕਲਾਸ ਦੇ ਮੁਖੀ ਸੁਰਿੰਦਰ ਬਿੱਲਾ ਪੱਟੀ ਨੇ ਉਪ ਵੈਦ ਰਾਜਾ ਗਰੋਵਰ ਦੇ ਸਮਾਜ ਸੇਵਾ ਅਤੇ ਆਯੁਰਵੇਦ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਦੋ ਦਿਨਾਂ ਤੋਂ ਲਾਪਤਾ ਬਜ਼ੁਰਗ ਦੀ ਖਾਲ਼ੇ ’ਚੋਂ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।