06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨਗਰ ਕੌਂਸਲ ਚੋਣਾਂ ਪੋਲਿੰਗ ਅਮਲੇ ਨੂੰ ਦਿੱਤੀ ਗਈ ਪਹਿਲੀ ਰਿਹਰਸਲ

ਅਜੀਤ ਡੈਸਕ 28-06-2026
ਗੁਰੂਹਰਸਹਾਏ, 27 ਜੂਨ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਡਿਊਟੀਆਂ ਸਬੰਧੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਪ੍ਰਸ਼ਾਸਨ ਵਲੋਂ ਐਸ.ਡੀ.ਐਮ ਕੰਮ ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਪੋਲਿੰਗ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਮੌਕੇ ਮਾਸਟਰ ਟਰੇਨਰ ਚੋਣ ਅਧਿਕਾਰੀਆਂ ਵਲੋਂ ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ, ਪੋਲਿੰਗ ਸਟੇਸ਼ਨਾਂ ’ਤੇ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਅਤੇ ਵੋਟਿੰਗ ਦੌਰਾਨ ਅਪਣਾਈ ਜਾਣ ਵਾਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਈ.ਆਰ.ਓ -2 ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਕੁੱਲ 26 ਪੋਲਿੰਗ ਬੂਥ ਬਣਾਏ ਗਏ ਹਨ। ਹਰ ਬੂਥ ’ਤੇ ਚਾਰ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇਗੀ। ਜਿਸ ਦੇ ਚਲਦਿਆਂ ਅੱਜ ਰਿਹਰਸਲ ਦੌਰਾਨ ਕਰਮਚਾਰੀਆਂ ਨੂੰ ਈ.ਵੀ.ਐਮ ਇਲੈਕਟ੍ਰਰਾਨਿਕ ਵੋਟਿੰਗ ਮਸ਼ੀਨ ਅਤੇ ਹੋਰ ਚੋਣ ਸਮਗਰੀ ਦੀ ਵਰਤੋਂ ਸਬੰਧੀ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਈ.ਵੀ.ਐਮ ਮਸ਼ੀਨਾਂ ਰਾਹੀਂ ਕਰਵਾਈ ਜਾਵੇਗੀ ਅਤੇ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤਾ ਅਤੇ ਬੀਜ ਸੋਧ ਐਕਟ ਕਿਸਾਨਾਂ ਲਈ ਘਾਤਕ, ਕਰਾਂਗੇ ਸਖ਼ਤ ਵਿਰੋਧ- ਬਹਿਰਾਮ ਕੇ, ਉਸਮਾਨਵਾਲਾ ਅਗਲੀ ਖ਼ਬਰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ ਕਿਸਾਨਾਂ ਵਲੋਂ ਪਾਵਰ ਕੱਟਾਂ ਦੇ ਇਲਜ਼ਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।