06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਕਮੇਟੀ ਦੀ ਹੋਈ ਚੋਣ

ਅਜੀਤ ਡੈਸਕ 28-06-2026
ਗੁਰੂਹਰਸਹਾਏ, 27 ਜੂਨ(ਹਰਚਰਨ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਅੱਜ ਇਲਾਕੇ ਦੇ ਸਮਾਜ ਸੇਵੀ ਸੱਜਣਾਂ, ਬੱਚਿਆਂ ਦੇ ਮਾਪੇ ਅਤੇ ਅਧਿਆਪਕ ਸਾਹਿਬਾਨਾਂ ਦਾ ਮੀਟਿੰਗ ਕੀਤੀ ਗਈ। ਜਿਸ ਵਿਚ ਸਾਲ 2026-27 ਦੀ ਪੀ.ਟੀ.ਏ ਕਮੇਟੀ ਦੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਆਮ ਲੋਕਾਂ ਦੀ ਸਹਿਮਤੀ ਨਾਲ ਰਮਨ ਕੁਮਾਰ ਗਲਹੋਤਰਾ ਸਮਾਜ ਸੇਵੀ ਨੂੰ ਪੀ.ਟੀ.ਏ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਅਤੇ ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਇਸ ਕਮੇਟੀ ਦੇ ਸਕੱਤਰ ਚੁਣੇ ਗਏ। ਇਸ 7 ਮੈਂਬਰੀ ਕਮੇਟੀ ਵਿਚ ਸ਼੍ਰੀਮਤੀ ਜਿਓਤੀ, ਰਵਿੰਦਰ ਕੁਮਾਰ ਸ਼ਰਮਾ, ਮੋਹਿਤ ਕੁਮਾਰ, ਕੁਮਾਰੀ ਰਜਨੀ ਚਲਾਣਾ ਅਤੇ ਗੁਰਪ੍ਰੀਤ ਬਾਰ੍ਹਵੀਂ ਕਲਾਸ ਦਾ ਵਿਦਿਆਰਥੀ ਮੈਂਬਰ ਚੁਣੇ ਗਏ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜਗਦੇਵ ਸਿੰਘ ਨੇ ਚੁਣੀ ਹੋਈ ਕਮੇਟੀ ਦਾ ਧੰਨਵਾਦ ਕੀਤਾ ਅਤੇ ਬਾਹਰੋਂ ਆਏ ਸਾਰੇ ਸੱਜਣਾਂ ਨੂੰ ਜੀ ਆਇਆ ਆਖਿਆ। ਕਮੇਟੀ ਦੇ ਪ੍ਰਧਾਨ ਰਮਨ ਕੁਮਾਰ ਗਲਹੋਤਰਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੀ ਪੀ.ਟੀ.ਏ ਕਮੇਟੀ ਵਲੋਂ ਸਕੂਲ ਵਿਚ ਸਿੱਖਿਆ ਸੁਧਾਰ ਦੀ ਵਚਨਬੱਧਤਾ ਦੁਹਰਾਈ।
ਪਿਛਲੀ ਖ਼ਬਰ ਨਗਰ ਕੌਂਸਲ ਗੁਰੂਹਰਸਹਾਏ ਚੋਣਾਂ ਨਾਮਜ਼ਦਗੀਆਂ ਵਾਪਸ ਲੈਣ ਮਗਰੋਂ 69 ਉਮੀਦਵਾਰ ਮੈਦਾਨ ਵਿਚ ਅਗਲੀ ਖ਼ਬਰ ਪੰਜਾਬ ਸਟੇਟ ਟਰੇਡ ਕਮਿਸ਼ਨ ਸੰਬੰਧੀ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।