09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਫ਼ਿਰੋਜ਼ਪੁਰ, 28 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਪੁਲਿਸ ਵਲੋਂ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਐਕਾਈ ਮਲਟੀ ਸਪੈਸ਼ਲਿਟੀ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਪੁਲਿਸ ਲਾਈਨ ਫ਼ਿਰੋਜ਼ਪੁਰ ਵਿਖੇ ਮੁਫ਼ਤ ਯੂਰੋਲੋਜੀ, ਕਿਡਨੀ, ਯੂਰੋ-ਕੈਂਸਰ ਅਤੇ ਜਨਰਲ ਮੈਡੀਕਲ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ।ਕੈਂਪ ਤੋਂ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਪ੍ਰੋਸਟੇਟ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਅੰਗਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਾਕਾਥੌਨ ਕੱਢਿਆ ਗਿਆ। ਇਸ ਦੌਰਾਨ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਦਾ ਸੰਦੇਸ਼ ਦਿੱਤਾ ਗਿਆ।ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਗਾਏ ਇਸ ਸਿਹਤ ਕੈਂਪ ਦਾ ਮੁੱਖ ਸੰਦੇਸ਼ “ਸਮੇਂ ਸਿਰ ਜਾਂਚ, ਬਿਹਤਰ ਇਲਾਜ ਤੇ ਤੰਦਰੁਸਤ ਜੀਵਨ ਅਪਣਾਓ” ਰਿਹਾ। ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਨੇ ਯੂਰੋਲੋਜੀ, ਕਿਡਨੀ ਰੋਗਾਂ, ਯੂਰੋ-ਕੈਂਸਰ ਅਤੇ ਆਮ ਸਿਹਤ ਨਾਲ ਸਬੰਧਤ ਜਾਂਚਾਂ ਕਰਕੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਕਰਮਚਾਰੀ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਸਿਹਤ ਦਾ ਖ਼ਿਆਲ ਰੱਖਣਾ ਵੀ ਉਤਨਾ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹ

ਅਜੀਤ ਡੈਸਕ 29-06-2026
ਜ਼ੀਰਾ,28 ਜੂਨ (ਰਜਨੀਸ਼ ਕਥੂਰੀਆ)- ਪੀ.ਐਚ.ਸੀ. ਕੱਸੋਆਣਾ ਅਤੇ ਸਿਹਤ ਵਿਭਾਗ ਵਲੋਂ ਡਾ. ਕਰਨਵੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਅਤੇ ਮਨਿੰਦਰ ਸਿੰਘ ਹੈਲਥ ਇੰਸਪੈਕਟਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਬ ਸੈਂਟਰ ਵਾੜਾ ਪੋਹ ਵਿੰਡੀਆ ਦੇ 8 ਪਿੰਡਾਂ ਵਿਚ ਘਰ-ਘਰ ਜਾ ਕੇ ਪੰਜ ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਆਈਆਂ ਗਈਆਂ । ਇਸ ਮੌਕੇ ਸਰਬਜੀਤ ਕੌਰ ਏ.ਐਨ.ਐਮ.ਵਾੜਾ ਪੋਹ ਵਿੰਡੀਆਂ,ਮੈਡਮ ਜੋਤੀ ਏ.ਐਨ.ਐਮ. ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਹੈਲਥ ਇੰਸਪੈਕਟਰ ਮਨਿੰਦਰ ਸਿੰਘ ਅਤੇ ਗੁਰਸੰਤ ਸਿੰਘ ਮਲਟੀਪਰਪਜ ਹੈਲਥ ਵਰਕਰ ਨੇ ਦੱਸਿਆ ਪੋਲੀਓ ਦੀ ਨਾਮੁਰਾਦ ਬੀਮਾਰੀ ਤੋਂ ਬਚਣ ਲਈ ਹਮੇਸ਼ਾ ਸਾਫ ਸੁਥਰਾ ਭੋਜਨ ਲੈਣਾ ਚਾਹੀਦਾ ਹੈ। ,ਤੇਜ ਬੁਖਾਰ ਹੋਣਾ,3-4 ਦਿਨ ਬਾਅਦ ਰੋਗੀ ਵਲੋਂ ਹੱਥ ਪੈਰ ਹਿਲਾਉਣ ਤੋਂ ਅਸਮਰੱਥ ਹੋਣਾ ਇਸ ਦੇ ਲੱਛਣ ਹਨ। ਇਸ ਦੌਰਾਨ ਲੋਕਾਂ ਨੂੰ ਇਸ ਦੇ ਬਚਾਅ ਅਤੇ ਲੱਛਣ ਦੱਸੇ ਗਏ। ਇਸ ਮੌਕੇ ਪਿੰਡਾਂ ਦੀਆਂ ਆਸ਼ਾ ਵਰਕਰਾਂ ਗੁਰਜੀਤ ਕੌਰ, ਸੁਰਿੰਦਰ ਕੌਰ,ਸੰਦੀਪ ਕੌਰ,ਸੀਮਾ ਰਾਣੀ, ਗੁਰਮੀਤ ਕੌਰ ਅਤੇ ਕੁਲਦੀਪ ਕੌਰ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ।
ਪਿਛਲੀ ਖ਼ਬਰ ਨੈਨੀ ਕੇਅਰ ਕੋਰਸ ’ਚ ਸੰਤ ਕਬੀਰ ਕਾਲਜ ਜ਼ੀਰਾ ਦਾ 100 ਫ਼ੀਸਦੀ ਨਤੀਜਾ ਅਗਲੀ ਖ਼ਬਰ ਐਕਾਈ ਹਸਪਤਾਲ ਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਪੁਲਿਸ ਕਰਮਚਾਰੀਆਂ ਅਤੇ ਪਰਿਵਾਰਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਪ੍ਰੋਸਟੇਟ ਕੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।