10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੰਤ ਕਬੀਰ ਕਾਲਜ ਦੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀ.ਕਾਮ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 05-07-2026
ਜ਼ੀਰਾ,4 ਜੁਲਾਈ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀ.ਕਾਮ ਦੀ ਪ੍ਰੀਖਿਆ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਨਤੀਜਾ ਦਰਜ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸੰਸਥਾ ਵਿਚ ਖੁਸ਼ੀ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਲਜ ਦੇ ਵਿਦਿਆਰਥੀ ਪ੍ਰਿੰਸ ਨੇ 82 ਫੀਸਦੀ, ਜੈਸਮੀਨ ਕੌਰ ਨੇ 80 ਫੀਸਦੀ ਜਦੋਂਕਿ ਜਗਸੀਰ ਸਿੰਘ ਨੇ 78 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨੂੰ ਕਾਲਜ ਪ੍ਰਬੰਧਕਾਂ ਨੇ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਕਰਾਰ ਦਿੱਤਾ ਹੈ। ਇਸ ਮੌਕੇ ਕਾਲਜ ਦੇ ਚੈਅਰਮੈਨ ਗੁਰਚਰਨ ਸਿੰਘ, ਪ੍ਰਿੰਸੀਪਲ ਡਾ. ਵੀਰਪਾਲ ਕੌਰ, ਡਾਇਰੈਕਟਰ ਸੁਖਦੇਵ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਸੁਰੇਖਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਭਾਵਨਾ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਹੁਨਰਮੰਦ ਬਣਾਉਣ ਲਈ ਯਤਨਸ਼ੀਲ ਰਹੇਗਾ।
ਪਿਛਲੀ ਖ਼ਬਰ ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਸਟਰਾਂਗ ਰੂਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।