11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਰੁਣ ਨਾਰੰਗ ਨੇ ਪਿੰਡ ਗਿੱਦੜਾਂ ਵਾਲੀ ਅਤੇ ਪੰਜਾਵਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 05-07-2026
ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਅਤੇ ਪੰਜਾਵਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਕੇ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਆਪਣਾ ਆਖ਼ਰੀ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਪੱਖੋਂ ਬਹੁਤ ਵੱਡੀ ਰਾਹਤ ਮਿਲੇਗੀ। ਅਰੁਣ ਨਾਰੰਗ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕੇ ਦੇ ਤਮਾਮ ਪਿੰਡਾਂ ਵਿਚ ਵੱਖ-ਵੱਖ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਚੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਪਹਿਲਾਂ-ਪਹਿਲਾਂ ਹਲਕੇ ਦੇ ਸਾਰੇ ਅਧੂਰੇ ਪਏ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਉਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਵੀ ਕੀਤੀ ਗਈ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਬਠਿੰਡਾ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਡੀ.ਸੀ.ਐੱਮ. ਦੇ 80 ਸਾਲ: ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਸੰਸਥਾਪਕ ਐੱਮ.ਆਰ. ਦਾਸ ਦਾ ਆਦਮਕੱਦ ਬੁੱਤ ਸਥਾਪਤx

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।