18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਲਾਇਨਜ਼ ਕਲੱਬ ਫ਼ਿਰੋਜ਼ਪੁਰ ਦੇ ਮੈਂਬਰਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਕਰਵਾਇਆ ਹਵਨ

ਅਜੀਤ ਡੈਸਕ 06-07-2026

ਫ਼ਿਰੋਜ਼ਪੁਰ, 5 ਜੁਲਾਈ (ਕੁਲਬੀਰ ਸਿੰਘ ਸੋਢੀ)-ਲਾਇਨਜ਼ ਕਲੱਬ ਫ਼ਿਰੋਜ਼ਪੁਰ ਦੇ ਮੈਂਬਰਾਂ ਵਲੋਂ ਲਾਇਨਜ਼ ਭਵਨ ਵਿਖੇ ਨਵੇਂ ਸਾਲ 2026-27 ਦੀ ਸ਼ੁਰੂਆਤ ਮੌਕੇ ’ਤੇ ਵੈਦਿਕ ਹਵਨ-ਯੱਗ ਦਾ ਆਯੋਜਨ ਕੀਤਾ। ਜਿਸ ਦੌਰਾਨ ਕਲੱਬ ਦੇ ਮੈਂਬਰਾਂ ਨੇ ਆਪਣੇ ਸੇਵਾ ਕਾਰਜ ਦੀ ਸਫਲ ਸ਼ੁਰੂਆਤ ਅਤੇ ਸਾਰੇ ਮੈਂਬਰਾਂ ਦੀ ਚੰਗੀ ਸਿਹਤ, ਖੁਸ਼ੀ, ਖੁਸ਼ਹਾਲੀ ਅਤੇ ਕਲੱਬ ਦੀ ਨਿਰੰਤਰ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ’ਤੇ ਮੌਜ਼ੂਦ ਮੈਂਬਰਾਂ ਨੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਨਵੇਂ ਸਾਲ ਵਿਚ ਲੋੜਵੰਦਾਂ ਦੀ ਵੱਧ ਤੋਂ ਵੱਧ ਸੇਵਾ ਕਰਨ ਦਾ ਪ੍ਰਣ ਲਿਆ। ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਲਾਇਨ ਪ੍ਰਮੋਦ ਕੁਮਾਰ ਨੇ ਕਿਹਾ ਕਿ ਲਾਇਨਜ਼ ਕਲੱਬ ਇਕ ਅੰਤਰਰਾਸ਼ਟਰੀ, ਗੈਰ-ਰਾਜਨੀਤਿਕ ਸੇਵਾ ਸੰਸਥਾ ਹੈ ਜੋ ਸਿੱਖਿਆ, ਸਿਹਤ, ਵਾਤਾਵਰਣ, ਅੱਖਾਂ ਦੇ ਰੋਗ, ਰਾਹਤ ਕਾਰਜ ਅਤੇ ਹੋਰ ਸਮਾਜਿਕ ਖੇਤਰਾਂ ਵਿਚ ਲੋੜਵੰਦਾਂ ਦੀ ਸੇਵਾ ਲਈ ਨਿਰਸਵਾਰਥ ਕੰਮ ਕਰਦੀ ਹੈ। ਉਨ੍ਹਾਂ ਸਾਰੇ ਮੈਂਬਰਾਂ ਨੂੰ ਉਤਸ਼ਾਹ ਅਤੇ ਸਮਰਪਣ ਨਾਲ ਸੇਵਾ ਗਤੀਵਿਧੀਆਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਕਲੱਬ ਸਕੱਤਰ ਲਾਇਨ ਪਵਨ ਅਤੇ ਪੀ.ਆਰ.ਓ ਲਾਇਨ ਰਾਜੇਸ਼ ਮਲਹੋਤਰਾ ਨੇ ਹਾਜ਼ਰ ਸਮੂਹ ਮੈਂਬਰਾਂ ਦਾ ਹਵਨ ਮੌਕੇ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਨਵੇਂ ਸੇਵਾ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ।

ਪਿਛਲੀ ਖ਼ਬਰ ਜਥੇਦਾਰ ਨਰਿੰਦਰ ਸਿੰਘ ਪੰਨੂ ਮੱਖੂ,ਕਾਬਲ ਸਿੰਘ ਸੰਧੂ ਮੱਲਾਂਵਾਲਾ ਰਘਵੀਰ ਸਿੰਘ ਸਨੇਰ ਜ਼ੀਰਾ ਬਲਾਕ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਫੇਮੀਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।