03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ ’ਤੇ ਧਰਨਾ ਦੇ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-07-2026
ਫਿਰੋਜ਼ਪੁਰ 8 ਜੁਲਾਈ (ਰਾਕੇਸ਼ ਚਾਵਲਾ)-ਸੂਬਾ ਪੱਧਰੀ ਸੱਦੇ ’ਤੇ ਦੋ ਰੋਜ਼ਾ ਹੜਤਾਲ ਦੇ ਮੱਦੇਨਜ਼ਰ ਫਿਰੋਜ਼ਪੁਰ ਦੇ ਵਕੀਲ ਹੜਤਾਲ ’ਤੇ ਰਹੇ ਅਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਹੜਤਾਲ ਲੀਗਲ ਏਡ ਡਿਫੈਂਸ ਕੌਂਸਲ (ਐੱਲ.ਏ.ਡੀ.ਸੀ.) ਨੀਤੀ ਦੇ ਵਿਰੋਧ ’ਚ ਕੀਤੀ ਜਾ ਰਹੀ ਹੈ। ਇਸ ਬਾਬਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਬਾਰ ਐਸੋਸੀਏਸ਼ਨ (ਜੁਆਇੰਟ ਐਕਸ਼ਨ ਕਮੇਟੀ) ਦੇ ਸੱਦੇ ਨੂੰ ਪੂਰਾ ਸਮਰਥਨ ਦਿੰਦਿਆਂ 7 ਜੁਲਾਈ 2026 ਤੋਂ ‘ਨੋ ਵਰਕ ਡੇ’ ਹੜਤਾਲ ਕਰਨ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਸੀ। ਬਾਰ ਐਸੋਸੀਏਸ਼ਨ ਵਲੋਂ ਜਾਰੀ ਪ੍ਰਸਤਾਵ ਅਨੁਸਾਰ ਇਹ ਹੜਤਾਲ 7 ਜੁਲਾਈ ਤੋਂ 8 ਜੁਲਾਈ ਤੱਕ ਜਾਂ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਹੁਕਮਾਂ ਤੱਕ ਕੀਤੀ ਗਈ। ਐਸੋਸੀਏਸ਼ਨ ਨੇ ਕਿਹਾ ਕਿ ਜਦੋਂ ਤੱਕ ਮੌਜੂਦਾ ਲੀਗਲ ਏਡ ਡਿਫੈਂਸ ਕੌਂਸਲਰ (ਐੱਲ.ਏ.ਡੀ.ਸੀ.) ਨੀਤੀ ਵਾਪਸ ਨਹੀਂ ਲਈ ਜਾਂਦੀ ਅਤੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਮੁੜ ਬਹਾਲ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਨੇ ਪਹਿਲਾਂ ਵੀ ਭਾਰਤ ਦੇ ਮੁੱਖ ਨਿਆਂਧੀਸ਼ ਕੋਲ (ਐੱਲ.ਏ.ਡੀ.ਸੀ.) ਨੀਤੀ ਦੀਆਂ ਖ਼ਾਮੀਆਂ ਉਜਾਗਰ ਕੀਤੀਆਂ ਸਨ। ਬਾਰ ਐਸੋਸੀਏਸ਼ਨਾਂ ਦਾ ਦੋਸ਼ ਹੈ ਕਿ ਮੌਜੂਦਾ ਪ੍ਰਣਾਲੀ ਅਸਰਹੀਣ, ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਲਈ ਸੰਵੇਦਨਸ਼ੀਲ ਹੈ। ਜਿਸ ਕਾਰਨ ਵਕੀਲਾਂ ਦੀ ਪੇਸ਼ਾਵਰ ਸੁਤੰਤਰਤਾ ਅਤੇ ਹਿਤ ਪ੍ਰਭਾਵਿਤ ਹੋ ਰਹੇ ਹਨ। ਐਸੋਸੀਏਸ਼ਨ ਦੇ ਸਕੱਤਰ ਨੀਲ ਰਤਨ ਸ਼ਰਮਾ ਵਲੋਂ ਜਾਰੀ ਕੀਤੇ ਗਏ ਇਸ ਮਤੇ ਵਿਚ ਸਮੂਹ ਵਕੀਲ ਭਾਈਚਾਰੇ ਨੂੰ ਹੜਤਾਲ ਦੌਰਾਨ ਏਕਤਾ ਬਣਾਈ ਰੱਖਣ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਫ਼ੈਸਲਿਆਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ।
ਪਿਛਲੀ ਖ਼ਬਰ ਨਿਊ ਦੀਪ ਬੱਸ ਦੇ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨਾ ਮੰਨੇ ’ਤੇ ਜਾਣ ’ਤੇ ਸ਼ੁਰੂ ਕੀਤੀ ਕੰਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।