03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜਲਾਲਾਬਾਦ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਐੱਸ. ਡੀ. ਐੱਮ. ਨੇ ਵੰਡੇ ਜੇਤੂ ਸਰਟੀਫਿਕੇਟ ਜਲਾਲਾਬਾਦ ਵਾਸੀਆਂ ਦਾ ਕਰਜ਼ਾ ਉਤਾਰਨ ਦੀ ਪੂਰੀ ਕੋਸ਼ਿਸ਼ ਹੋਵੇਗੀ-ਗੋਲਡੀ ਕੰਬੋਜ

ਅਜੀਤ ਡੈਸਕ 09-07-2026
ਜਲਾਲਾਬਾਦ, 8 ਜੁਲਾਈ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-5 ਜੁਲਾਈ ਨੂੰ ਹੋਈਆਂ ਜਲਾਲਾਬਾਦ ਦੀਆਂ ਨਗਰ ਕੌਂਸਲ ਚੋਣਾਂ ’ਚ ਜਿੱਤੇ ਉਮੀਦਵਾਰਾਂ ਨੂੰ ਨਗਰ ਕੌਂਸਲ ਦਫ਼ਤਰ ਵਿਚ ਕਰਵਾਏ ਸਮਾਗਮ ਦੌਰਾਨ ਜਿੱਤ ਦੇ ਸਰਟੀਫਿਕੇਟ ਵੰਡੇ ਗਏ। ਐੱਸ.ਡੀ.ਐੱਮ. ਕੰਵਰਜੀਤ ਸਿੰਘ ਮਾਨ ਨੇ ਸਾਰੇ ਜੇਤੂ ਕੌਂਸਲਰਾਂ ਨੂੰ ਸਰਟੀਫਿਕੇਟ ਭੇਟ ਕਰਦੇ ਹੋਏ ਉਨ੍ਹਾਂ ਨੂੰ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਐੱਸ.ਡੀ.ਐੱਮ.ਕੰਵਰਜੀਤ ਸਿੰਘ ਮਾਨ ਨੇ ਚੁਣੇ ਗਏ ਕੌਂਸਲਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦਾ ਭਰੋਸਾ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਅਤੇ ਹੁਣ ਸਾਰੇ ਕੌਂਸਲਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਭਰੋਸੇ ’ਤੇ ਖਰੇ ਉੱਤਰਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਨੂੰ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਹਿਤ ਨੂੰ ਪਹਿਲ ਦਿੰਦੇ ਹੋਏ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਆਸ ਜਤਾਈ ਕਿ ਸਾਰੇ ਨੁਮਾਇੰਦੇ ਆਪਸੀ ਤਾਲਮੇਲ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਨਵੇਂ ਚੁਣੇ ਗਏ ਕੌਂਸਲਰਾਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣਿਆ ਹੈ, ਉਸ ’ਤੇ ਖਰਾ ਉੱਤਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਸਾਰੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲ਼ੋਂ ਦਿੱਤੇ ਮਾਣ ਤੇ ਪਿਆਰ ਦਾ ਕਰਜ਼ਾ ਉਹ ਉਤਾਰਨ ਦੀ ਪੂਰੀ ਕੋਸ਼ਿਸ਼ ਕਰਨਗੇ
ਪਿਛਲੀ ਖ਼ਬਰ ਜ਼ਮੀਨੀ ਝਗੜੇ ਦੇ ਚੱਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਸ਼ੀਲ ਕੁਮਾਰੀ ਦਾ ਬਲਾਕ ਪਿੰਡੀ ਵਿਖੇ ਹੋਇਆ ਤਬਾਦਲਾ ਬਲਾਕ ਦਫਤਰ ਪਿੰਡੀ ਵਿਖੇ ਹਾਜ਼ਰ ਹੋਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।