03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਰਹੱਦੀ ਪਿੰਡ ਦੇ ਖੇਤਾਂ ’ਚੋਂ 2 ਪਾਣੀ ਵਾਲੀਆਂ ਮੋਟਰਾਂ ਚੋਰੀ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 09-07-2026
ਫ਼ਿਰੋਜ਼ਪੁਰ, 8 ਜੁਲਾਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਦੇ ਦਾਅਵਿਆਂ ਦੇ ਬਾਵਜੂਦ ਚੋਰ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲੇ ’ਚ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਸਰਹੱਦੀ ਪਿੰਡ ਵਿਚ ਅਣਪਛਾਤੇ ਚੋਰਾਂ ਨੇ ਖੇਤਾਂ ’ਚ ਲੱਗੀਆਂ ਦੋ ਪਾਣੀ ਵਾਲੀਆਂ ਮੋਟਰਾਂ ਚੋਰੀ ਕਰ ਲਈਆਂ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਦਾਖਲੀ ਦੁਲਚੀ ਕੇ, ਥਾਣਾ ਸਦਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦਾ ਹੈ ਅਤੇ ਉਸ ਦੇ ਖੇਤਾਂ ਵਿਚ ਪੰਜ ਪਾਣੀ ਵਾਲੀਆਂ ਮੋਟਰਾਂ ਲੱਗੀਆਂ ਹੋਈਆਂ ਸਨ। ਬੀਤੀ 6-7 ਜੁਲਾਈ ਦੀ ਦਰਮਿਆਨੀ ਰਾਤ ਅਣਪਛਾਤੇ ਚੋਰ ਖੇਤਾਂ ਵਿਚੋਂ ਦੋ ਮੋਟਰਾਂ ਚੋਰੀ ਕਰਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 303(2) ਬੀ.ਐਨ.ਐੱਸ. (ਪਹਿਲਾਂ ਧਾਰਾ 379 ਆਈ.ਪੀ.ਸੀ.) ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਯੂਥ ਕਲੱਬ ਦੇ ਅਹੁਦੇਦਾਰਾਂ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਮਹਿਲਾਵਾਂ ਦੇ ਖਾਤਿਆਂ ’ਚ ਸਹਾਇਤਾ ਰਾਸ਼ੀ ਭੇਜ ਕੇ ‘ਆਪ’ ਨੇ ਵਾਅਦਾ ਪੂਰਾ ਕੀਤਾ- ਡਾ. ਨਾਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।