02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 09-07-2026
ਫ਼ਿਰੋਜ਼ਪੁਰ, 8 ਜੁਲਾਈ (ਗੁਰਿੰਦਰ ਸਿੰਘ)-ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਅੱਜ ਸਥਾਨਕ ਇਕ ਨਿੱਜੀ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਲੋਕ ਭਲਾਈ ਨੂੰ ਸਮਰਪਿਤ ਇਸ ਕੈਂਪ ਦਾ ਆਯੋਜਨ ਹਾਰਮੋਨੀ ਆਯੁਰਵੇਦਿਕ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਮੋਹਿੰਦਰ ਪਾਲ ਸਿੰਘ ਅਤੇ ਚੇਅਰਮੈਨ ਧਰਮਪਾਲ ਬਾਂਸਲ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਲੋੜੀਂਦੀ ਸਿਹਤ ਜਾਂਚ ਅਤੇ ਸਿਹਤ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਨਾ ਸੀ। ਇਸ ਦੌਰਾਨ ਹਾਰਮੋਨੀ ਆਯੁਰਵੇਦਿਕ ਮੈਡੀਕਲ ਕਾਲਜ ਦੇ ਮੈਡੀਕਲ ਇੰਟਰਨਾਂ, ਵਿਦਿਆਰਥੀ ਡਾਕਟਰਾਂ ਅਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਤੇ ਸਟਾਫ਼ ਨੇ ਮਿਲ ਕੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ. ਮੋਹਿੰਦਰ ਪਾਲ ਸਿੰਘ ਨੇ ਕਿਹਾ ਕਿ ਅਜਿਹੇ ਸਿਹਤ ਕੈਂਪਾਂ ਰਾਹੀਂ ਇਕ ਪਾਸੇ ਆਮ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਦਾ ਲਾਭ ਮਿਲਦਾ ਹੈ। ਜਦਕਿ ਦੂਜੇ ਪਾਸੇ ਮੈਡੀਕਲ ਵਿਦਿਆਰਥੀਆਂ ਨੂੰ ਵਿਹਾਰਕ ਤਜਰਬਾ ਹਾਸਿਲ ਕਰਨ ਦਾ ਮੌਕਾ ਵੀ ਪ੍ਰਾਪਤ ਹੁੰਦਾ ਹੈ। ਚੇਅਰਮੈਨ ਧਰਮਪਾਲ ਬਾਸਲ ਨੇ ਇਸ ਲੋਕ-ਹਿੱਤਕਾਰੀ ਉਪਰਾਲੇ ਦੀ ਸਫ਼ਲਤਾ ਲਈ ਹਸਪਤਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ । ਮੁਫ਼ਤ ਸਿਹਤ ਜਾਂਚ ਕੈਂਪ ਵਿਚ ਇਲਾਕੇ ਦੇ ਵੱਡੀ ਗਿਣਤੀ ਵਸਨੀਕਾਂ ਨੇ ਸ਼ਮੂਲੀਅਤ ਕਰਕੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਲੋਕਾਂ ਨੇ ਮੈਡੀਕਲ ਵਿਦਿਆਰਥੀਆਂ ਅਤੇ ਡਾਕਟਰਾਂ ਵਲੋਂ ਕੀਤੀ ਗਈ ਇਸ ਸ਼ਲਾਘਾਯੋਗ ਪਹਿਲ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਬਾਲਾਜੀ ਧਾਮ ਵਿਖੇ ਤੁਲਸੀ ਦੇ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।