02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਆਕਾਰ ਤੋਂ ਘੱਟ ਅਤੇ ਨਿਰਧਾਰਿਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫ਼ਾਫ਼ੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫ਼ਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖ਼ਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਇਹ ਹੁਕਮ ਫ਼ੌਜ, ਬੀ.ਐੱਸ.ਐਫ, ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ ’ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਲੋਕਾਂ ਵਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜ਼ਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਹੁਕਮ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖ਼ਰੀਦਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰ ਦੀਆਂ ਦੀ ਲਗਾ ਦਿੱਤੀ ਹੈ। ਕੁੱਝ ਸ਼ਰਾਰਤੀ ਅਨਸਰਾਂ ਵਲੋਂ ਮਿਲਟਰੀ ਰੰਗ ਵਹੀਕਲਾਂ ਜਿਵੇਂ ਕਿ ਜੀਪਾਂ/ਮੋਟਰ ਸਾਈਕਲਾਂ, ਟਰੱਕਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗ਼ੈਰਕਾਨੂੰਨੀ ਕਾਰਵਾਈ ਜਾ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਦੇਸ਼ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲ ਦੀ ਵਰਤੋਂ ਕਰਨ ’ਤੇ ਰੋਕ ਲਗਾਉਣੀ ਜ਼ਰੂਰੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਬ ਜੇਲ੍ਹ ਫ਼ਾਜ਼ਿਲਕਾ ਦੀ ਹਦੂਦ ਅੰਦਰ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਫਲਾਇੰਗ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁੱਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ ਵਿਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਈਲ ਫ਼ੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿਚ ਮਦਦ ਕਰਨ ਵਾਲੀ ਸਮਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਅੰਦਰ ਸਲਮਾ ਰਾਣੀ ਚੇਅਰਪਰਸਨ, ਇੰਦਰਾ ਰਾਣੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣੇ ਗਏ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।