31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸੁਨਾਮ ਵਿਖੇ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਹਰਜਿੰਦਰ ਹਾਂਡਾ

ਅਜੀਤ ਡੈਸਕ 10-07-2026
ਗੁਰੂਹਰਸਹਾਏ, 9 ਜੁਲਾਈ (ਹਰਚਰਨ ਸਿੰਘ ਸੰਧੂ)- ਸ਼ਹੀਦ ਊਧਮ ਸਿੰਘ ਦੇ ਨਾਂ ਉੱਤੇ ਪ੍ਰਸਤਾਵਿਤ ਯੂਨੀਵਰਸਿਟੀ ਸਬੰਧੀ ਐਕਟ “ਊਧਮ ਸਿੰਘ ਸ਼ਹੀਦ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ਐਕਟ 2026” ਨੂੰ ਪਾਸ ਕਰਨ ਲਈ ਸੁਨਾਮ ਵਿਖੇ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਸਬੰਧੀ ਕਾਰਵਾਈ ਮੁੱਖ ਮੰਤਰੀ ਦਫ਼ਤਰ ਪੰਜਾਬ ਸਰਕਾਰ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਸਰਵ ਕੰਬੋਜ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੰਬੋਜ ਫਾਊਂਡੇਸ਼ਨ ਦੇ ਵਾਇਸ ਪ੍ਰਧਾਨ ਹਰਜਿੰਦਰ ਹਾਂਡਾ ਨੇ ਦੱਸਿਆ ਕਿ ਮੁੱਖ ਮੰਤਰੀ ਦਫ਼ਤਰ ਦੇ ਲੈਜਿਸਲੇਚਰ ਸੈੱਲ ਵਲੋਂ ਜਾਰੀ ਕੀਤੇ ਆਪਣੇ ਪੱਤਰ ਅਨੁਸਾਰ 31 ਜੁਲਾਈ 2026 ਨੂੰ ਸੁਨਾਮ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਸਬੰਧੀ ਪ੍ਰਸਤਾਵ ਉੱਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਲਿਖ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਰਜਿੰਦਰ ਹਾਂਡਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਪੈਸ਼ਲ ਸੈਸ਼ਨ ਸੁਨਾਮ ਵਿਖੇ ਬੁਲਾ ਕੇ ਇਸ ਯੂਨੀਵਰਸਿਟੀ ਦੇ ਐਕਟ ਨੂੰ ਪਾਸ ਕਰਨ ਸਬੰਧੀ ਮੰਗ ਨੂੰ ਲੈ ਕੇ ਪੰਜਾਬ ਦੇ ਕੰਬੋਜ ਭਾਈਚਾਰੇ ਦੇ ਆਗੂ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਦੇ ਫਾਉਂਡਰ ਚਾਂਸਲਰ ਡਾ. ਸੰਦੀਪ ਕੌੜਾ ਅਤੇ ਕੰਬੋਜ ਫਾਊਂਡੇਸ਼ਨ ਦੇ ਚੇਅਰਮੈਨ ਡਾ. ਮੰਗਲ ਸਿੰਘ ਦੀ ਅਗਵਾਈ ਹੇਠ ਲਗਾਤਾਰ ਪੰਜਾਬ ਸਰਕਾਰ ਨਾਲ ਰਾਬਤਾ ਬਣਾ ਕੇ ਚੱਲ ਰਹੇ ਹਨ ਅਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕੰਬੋਜ ਭਾਈਚਾਰੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ ਸਨ। ਪੰਜਾਬ ਦੇ ਕੰਬੋਜ ਭਾਈਚਾਰੇ ਦੇ ਆਗੂਆਂ ਵਲੋਂ ਇਹਨਾਂ ਭੇਜੇ ਗਏ ਮੰਗ ਪੱਤਰਾਂ ਦੇ ਅਧਾਰ ਉੱਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਸੁਪਰਡੈਂਟ ਮਨੋਜ ਕੁਮਾਰ ਨੇ ਸੰਸਦੀ ਮਾਮਲੇ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਪੱਤਰ ਭੇਜਿਆ ਹੈ ਅਤੇ ਹਦਾਇਤਾਂ ਕੀਤੀਆਂ ਹਨ ਕਿ ਇਸ ਮਾਮਲੇ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਸਬੰਧਿਤ ਮੰਤਰੀਆਂ ਨੂੰ ਜਾਣੂ ਕਰਵਾਇਆ ਜਾਵੇ।
ਪਿਛਲੀ ਖ਼ਬਰ ਸੇਵਾ ਕੇਂਦਰਾਂ ਵਿਚ ਜਨ ਸੇਵਾਵਾਂ ਠੱਪ, ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਕਰ ਰਹੀ ਹੈ ਮਾਨ ਸਰਕਾਰ- ਸਰਬਜੀਤ ਬਾਠ ਅਗਲੀ ਖ਼ਬਰ ਬੀਤੇ ਦੋ ਦਿਨ ਤੋਂ ਲਾਪਤਾ ਮਿਸਤਰੀ ਦੀ ਬੱਸ ’ਚੋਂ ਮਿਲੀ ਲਾਸ਼ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।