31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸਰਕਲ ਤੇ ਬੂਥ ਪੱਧਰੀ ਕਮੇਟੀਆਂ ਦੇ ਗਠਨ ਨੂੰ ਦਿੱਤੀ ਰਫ਼ਤਾਰ

ਅਜੀਤ ਡੈਸਕ 10-07-2026
ਫ਼ਿਰੋਜ਼ਪੁਰ, 9 ਜੁਲਾਈ (ਗੁਰਿੰਦਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਲ ਅਤੇ ਬੂਥ ਪੱਧਰ ਦੀਆਂ ਕਮੇਟੀਆਂ ਦੇ ਗਠਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਕਲ ਨੰਬਰ-8 ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ (ਜਨਰਲ) ਐਡਵੋਕੇਟ ਅਸੀਮ ਅਰੋੜਾ ਦੇ ਬੇਦੀ ਕਾਲੋਨੀ ਸਥਿਤ ਨਿਵਾਸ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਮੁਹੱਲਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਰਕਲ ਅਤੇ ਬੂਥ ਪੱਧਰ ਦੀਆਂ ਮਜ਼ਬੂਤ ਕਮੇਟੀਆਂ ਦੇ ਗਠਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਦਾ ਸੰਗਠਨ ਸਭ ਤੋਂ ਮਹੱਤਵਪੂਰਨ ਕੜੀ ਹੈ। ਮੀਟਿੰਗ ਵਿਚ ਪਰਮਜੀਤ ਸਿੰਘ ਕਲਸੀ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ, ਬੀ.ਸੀ. ਵਿੰਗ, ਸ਼ਹਿਰੀ, ਮਨੋਹਰ ਲਾਲ ਪ੍ਰਧਾਨ, ਐੱਸ.ਸੀ. ਵਿੰਗ, ਸ਼ਹਿਰੀ ਹਲਕਾ, ਸੀਨੀਅਰ ਅਕਾਲੀ ਆਗੂ ਆਸ਼ੂ ਕਪਾਹੀ, ਬੰਟੀ ਸ਼ਰਮਾ, ਸੰਦੀਪ ਕੁਮਾਰ, ਹਰੀ ਕਿਸ਼ਨ, ਤਰਲੋਚਨ ਸਿੰਘ, ਰਾਜੇਸ਼ ਕੁਮਾਰ, ਭਗਵਾਨ ਸਿੰਘ, ਦਰਸ਼ਨ ਸਿੰਘ, ਸੰਜੇ ਅਰੋੜਾ ਸਮੇਤ ਬੇਦੀ ਕਾਲੋਨੀ ਦੇ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਸੀਦੀ ਟਿਕਟਾਂ ਨਾ ਮਿਲਣ ਕਾਰਨ ਲੋਕਾਂ ’ਚ ਮਚੀ ਹਾਹਾਕਾਰ ਅਗਲੀ ਖ਼ਬਰ ਸੇਵਾ ਕੇਂਦਰਾਂ ਵਿਚ ਜਨ ਸੇਵਾਵਾਂ ਠੱਪ, ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਕਰ ਰਹੀ ਹੈ ਮਾਨ ਸਰਕਾਰ- ਸਰਬਜੀਤ ਬਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।