01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਦੇ ਦਾਅਵੇ ਨਿਕਲੇ ਖੋਖਲੇ-ਪਿੰਕੀ

ਅਜੀਤ ਡੈਸਕ 10-07-2026
ਫਿਰੋਜ਼ਪੁਰ, 9 ਜੁਲਾਈ (ਸੁਖਵਿੰਦਰ ਸਿੰਘ)- ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ 24 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਹਾਲਾਤ ਇਹ ਹਨ ਕਿ ਦਿਨ ਤਾਂ ਦੂਰ, ਰਾਤ ਸਮੇਂ ਵੀ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ। ਪਿੰਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਵਿਚ ਨਹੀਂ ਆਉਣਗੇ। ਉਨ੍ਹਾਂ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਸ 24 ਘੰਟੇ ਬਿਜਲੀ ਦੇਣ ਦਾ ਦਾਅਵਾ ਕੀਤਾ ਗਿਆ ਸੀ, ਉਹ ਬਿਜਲੀ ਆਖ਼ਿਰ ਕਿੱਥੇ ਹੈ? ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਗੱਲ ਕੀਤੀ ਜਾਂਦੀ ਹੈ, ਪਰ ਲੋਕਾਂ ਦੀ ਮੰਗ ਕੁਝ ਹੋਰ ਹੈ। ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਸਿਰਫ਼ ਮੁਫ਼ਤ ਯੂਨਿਟ ਨਹੀਂ, ਸਗੋਂ ਲਗਾਤਾਰ ਅਤੇ ਨਿਰਵਿਘਨ ਬਿਜਲੀ ਚਾਹੀਦੀ ਹੈ।ਪਿੰਕੀ ਨੇ ਦੋਸ਼ ਲਾਇਆ ਕਿ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਦਿਆਂ ਸੂਬੇ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਇੰਡੋ ਅਮਰੀਕਾ ਟਰੇਡ ਡੀਲ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਨਵੈਨਸ਼ਨ 22 ਨੂ... ਅਗਲੀ ਖ਼ਬਰ ਰਸੀਦੀ ਟਿਕਟਾਂ ਨਾ ਮਿਲਣ ਕਾਰਨ ਲੋਕਾਂ ’ਚ ਮਚੀ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।