03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਅਜੀਤ ਡੈਸਕ 11-07-2026
ਜ਼ੀਰਾ,10 ਜੁਲਾਈ (ਰਜਨੀਸ਼ ਕਥੂਰੀਆ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਖਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਾਮਿਲ ਹੋਏ। ਇਸ ਦੌਰਾਨ ਸਭ ਤੋਂ ਪਹਿਲਾਂ ਸਾਥੀ ਜਰਨੈਲ ਸਿੰਘ ਤਲਵੰਡੀ ਜੱਲੇ ਖਾਂ ਦੇ ਹੋਏ ਦਿਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਉਪਰੰਤ ਸੰਬੋਧਨ ਕਰਦਿਆਂ ਪ੍ਰਧਾਨ ਬਖਸ਼ੀਸ਼ ਸਿੰਘ ਅਤੇ ਸਰਪ੍ਰਸਤ ਮਾਸਟਰ ਜਾਗੀਰ ਸਿੰਘ ਜ਼ੀਰਾ ਨੇ ਮਾਸਟਰ ਬਲਵਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕ ਗਿਆਨ ਚੰਦ ਦੇ ਯੂਨੀਅਨ ’ਚ ਸ਼ਾਮਿਲ ਹੋਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਦੌਰਾਨ ਸੰਬੋਧਨ ਕਰਦਿਆਂ ਜਨਰਲ ਸਕੱਤਰ ਜਸਵੰਤ ਸਿੰਘ ਅਤੇ ਚੰਨਣ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਪੰਜਾਬ ਸਰਕਾਰ ਵਲੋਂ ਲਾਗੂ ਨਾ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਸਰਕਾਰ ਪਾਸੋਂ ਹਾਈਕੋਰਟ ਦਾ ਫੈਸਲਾ ਤੁਰੰਤ ਇੰਨ-ਬਿੰਨ ਲਾਗੂ ਕਰਨ ਦੀ ਮੰਗ ਕੀਤੀ। ਲੈਕਚਰਾਰ ਨਰਿੰਦਰ ਸਿੰਘ ਨੇ 18 ਫੀਸਦੀ ਡੀ.ਏ.ਅਤੇ ਬਕਾਇਆ ਡੀ.ਏ.ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ 17 ਜੁਲਾਈ 2026 ਨੂੰ ਮੋਹਾਲੀ ਅਤੇ 29 ਜੁਲਾਈ ਨੂੰ ਸੰਗਰੂਰ ਵਿਖੇ ਰੈਲੀ ਕਰਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਬਖਸ਼ੀਸ਼ ਸਿੰਘ, ਜਸਵੰਤ ਸਿੰਘ, ਪ੍ਰਗਟ ਸਿੰਘ, ਸਰਬਜੀਤ ਸਿੰਘ,ਮਹਿਲ ਸਿੰਘ ਪੀਰ ਮੁਹੰਮਦ, ਨਰਿੰਦਰ ਸਿੰਘ ਲੈਕਚਰਾਰ, ਗੁਰਦਿਆਲ ਸਿੰਘ, ਜਗਤਾਰ ਸਿੰਘ, ਚੰਨਣ ਸਿੰਘ, ਬਾਜ ਸਿੰਘ ਤਲਵੰਡੀ ਜੱਲੇ ਖਾਂ, ਜੋਗਿੰਦਰ ਸਿੰਘ,ਗਿਆਨ ਸਿੰਘ, ਜਗੀਰ ਸਿੰਘ, ਜੱਸਾ ਸਿੰਘ, ਮਹਿੰਦਰ ਸਿੰਘ,ਬਲਕਾਰ ਸਿੰਘ, ਰਘਬੀਰ ਸਿੰਘ,ਗੁਰਨਾਮ ਸਿੰਘ ਸੁਧਾਰਾ ਕਿੱਕਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੁਨੇਜਾ ਪਰਿਵਾਰ ਵਲੋਂ ਸਰਕਾਰੀ ਸਕੂਲ ਨੂੰ ਬੇਟੇ ਦੀ ਯਾਦ ’ਚ ਵਾਟਰ ਕੂਲਰ ਭੇਟ ਅਗਲੀ ਖ਼ਬਰ 3 ਅਗਸਤ ਤੋਂ ਸ਼ੁਰੂ ਹੋਵੇਗਾ ਅਨੁਸੂਚਿਤ ਜਾਤੀ ਵਰਗ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਦਾ ਸਪੈਸ਼ਲ ਬੈਚ: ਹਾਂਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।