03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਸਫ਼ਾਈ ਸੇਵਕਾਂ ਦਾ ਧਰਨਾ ਤੀਸਰੇ ਦਿਨ ਵੀ ਰਿਹਾ ਜਾਰੀ

ਅਜੀਤ ਡੈਸਕ 11-07-2026
ਮੁੱਦਕੀ, 10 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਸੱਦੇ ’ਤੇ ਅੱਜ ਸਫ਼ਾਈ ਸੇਵਕਾਂ ਵਲੋਂ ਤੀਸਰੇ ਦਿਨ ਵੀ ਨਗਰ ਪੰਚਾਇਤ ਮੁੱਦਕੀ ਦੇ ਦਫ਼ਤਰ ਅੱਗੇ ਕੰਮ ਛੋੜ ਹੜਤਾਲ ਜਾਰੀ ਰੱਖੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਯੂਨੀਅਨ ਵਲੋਂ ਪਿਛਲੀ 6 ਮਈ ਨੂੰ ਹੜਤਾਲ ਕੀਤੀ ਗਈ ਸੀ, ਜਿਸ ਦੌਰਾਨ ਸਰਕਾਰ ਵਲੋਂ ਵਿਸ਼ਵਾਸ ਦਿੱਤੇ ਜਾਣ ਬਾਅਦ ਇਕ ਮਹੀਨੇ ਦਾ ਸਮਾਂ ਮੰਗਿਆ ਸੀ ਅਤੇ ਇਕ ਮਹੀਨੇ ਦੇ ਅੰਦਰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਹੱਲ ਨਾ ਹੋਣ ’ਤੇ ਯੂਨੀਅਨ ਵਲੋਂ ਦੁਬਾਰਾ ਮੁੜ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ, ਸਿਰਫ਼ ਪਿਛਲੇ ਸਾਢੇ 4 ਸਾਲਾਂ ਤੋਂ ਸਿਰਫ਼ ਝੂਠ ’ਤੇ ਲਾਰੇ ਹੀ ਲਾਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਸੁਨੀਲ, ਸਲਾਹਕਾਰ ਤਰਸੇਮ ਸਿੰਘ, ਕੈਸ਼ੀਅਰ ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਮੁੱਖ ਮੈਂਬਰ ਅਸ਼ੋਕ, ਸੁਨੀਲ ਕੁਮਾਰ, ਅੰਗਰੇਜ਼ ਸਿੰਘ ਬਰਾੜ, ਦੀਪਕ, ਗੋਗੀ ਰਾਣੀ, ਪ੍ਰੀਤੀ, ਮੰਗਲ ਸਿੰਘ, ਲੀਲ੍ਹੂ ਰਾਮ, ਸਿਮਰਨ, ਤਮੰਨਾ, ਰਾਹੁਲ, ਮੀਰਾ, ਕਿਰਨ, ਸਾਜਨ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵਕ ਗੁਰਪ੍ਰੀਤ ਸੇਖੋਂ ਅਤੇ ਕਿਸਾਨ ਸੰਘਰਸ਼ ਕਮੇਟੀ ਨੇ ਕਿਸਾਨਾਂ ਦੀ ਆਰਥਿਕ ਸਹਾਇਤਾ ਕੀਤੀ ਅਗਲੀ ਖ਼ਬਰ ਸਿਵਲ ਹਸਪਤਾਲ ਮਮਦੋਟ ’ਚ ਅੱਧੀ ਰਾਤ ਨੂੰ ਐਕਸਰੇ ਰੂਮ ਖੋਲ੍ਹਣ ’ਤੇ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।