07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਐਨਿਊਮਰੇਸ਼ਨ ਫਾਰਮ ਜਮ੍ਹਾਂ ਅਤੇ ਡਿਜੀਟਾਈਜ਼ ਕੀਤੇ ਅੱਜ ਬੂਥ ਲੈਵਲ ਅਫ਼ਸਰ ਆਪੋ-ਆਪਣੇ ਬੂਥਾਂ ’ਤੇ ਰਹਿਣਗੇ ਹਾਜ਼ਰ- ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 12-07-2026
ਫ਼ਿਰੋਜ਼ਪੁਰ, 11 ਜੁਲਾਈ (ਸੁਖਵਿੰਦਰ ਸਿੰਘ)-ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ -2026) ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਐਨਿਊਮਰੇਸ਼ਨ ਫਾਰਮ ਜਮ੍ਰਹਾਂ ਅਤੇ ਡਿਜੀਟਾਈਜ਼ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਗਏ, ਜਿੱਥੇ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨੇ ਹਾਜ਼ਰ ਰਹਿ ਕੇ ਯੋਗ ਵੋਟਰਾਂ ਦੇ ਐਨਿਊਮਰੇਸ਼ਨ ਫਾਰਮ ਜਮ੍ਰਹਾਂ ਕੀਤੇ ’ਤੇ ਪਹਿਲਾਂ ਜਮ੍ਰਹਾਂ ਹੋਏ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ.ਐੱਲ.ਓਜ਼ ਵਲੋਂ ਬੂਥਾਂ ’ਤੇ ਇਕੱਤਰ ਕੀਤੇ ਗਏ ਫਾਰਮਾਂ ਨੂੰ ਤੁਰੰਤ ਡਿਜੀਟਾਈਜ਼ ਕਰਨ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘੱਟ ਪ੍ਰਗਤੀ ਵਾਲੇ ਬੂਥਾਂ ’ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਚਲਾਇਆ ਜਾ ਰਿਹਾ ਹੈ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ 75-ਜ਼ੀਰਾ ਵਿਚ ਐਸ.ਡੀ.ਐਮ ਜ਼ੀਰਾ, 76-ਫ਼ਿਰੋਜ਼ਪੁਰ (ਸ਼ਹਿਰੀ) ਵਿਚ ਐਸ.ਡੀ.ਐਮ ਫ਼ਿਰੋਜ਼ਪੁਰ, 77-ਫ਼ਿਰੋਜ਼ਪੁਰ (ਦਿਹਾਤੀ) ਵਿਚ ਏ.ਡੀ.ਸੀ (ਵਿਕਾਸ) ਫ਼ਿਰੋਜ਼ਪੁਰ ਅਤੇ 78-ਗੁਰੂਹਰਸਹਾਏ ਵਿਚ ਐਸ.ਡੀ.ਐਮ ਗੁਰੂ ਹਰਸਹਾਏ ਬਤੌਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡਿਊਟੀ ਨਿਭਾ ਰਹੇ ਹਨ। ਜ਼ਿਲ੍ਹੇ ਵਿਚ ਕੁੱਲ 903 ਪੋਲਿੰਗ ਬੂਥ, 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤੈਨਾਤ ਕੀਤੇ ਗਏ ਹਨ।
ਪਿਛਲੀ ਖ਼ਬਰ ਗੁੱਦੜ ਪੰਜਗਰਾਈਂ ਦੇ ਵਾਸੀ ਮਨਦੀਪ ਸਿੰਘ ਦੀ ਅਮਰੀਕਾ ’ਚ ਹੋਈ ਮੌਤ ਅਗਲੀ ਖ਼ਬਰ ਐਸ.ਆਈ.ਆਰ.-2026 ਕੈਂਪਾਂ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।