07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗੁੱਦੜ ਪੰਜਗਰਾਈਂ ਦੇ ਵਾਸੀ ਮਨਦੀਪ ਸਿੰਘ ਦੀ ਅਮਰੀਕਾ ’ਚ ਹੋਈ ਮੌਤ

ਅਜੀਤ ਡੈਸਕ 12-07-2026
ਪੰਜੇ ਕੇ ਉਤਾੜ, 11 ਜੁਲਾਈ (ਪੱਪੂ ਸੰਧਾ)-ਅਮਰੀਕਾ ਵਿਖੇ ਰੋਜ਼ੀ ਰੋਟੀ ਕਮਾਉਣ ਗਏ ਹਲਕਾ ਗੁਰੂਹਰਸਹਾਏ ਦੇ ਪਿੰਡ ਗੁੱਦੜ ਪੰਜ ਗਰਾਈਂ (ਮੂਸੇ ਵਾਲਾ) ਦੇ ਵਾਸੀ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਭਰ ’ਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਗੁੱਦੜ ਪੰਜ ਗਰਾਈਂ (ਮੂਸੇ ਵਾਲਾ) ਉਮਰ ਕਰੀਬ 26-27 ਸਾਲ ਜੋ ਕਿ ਕਰੀਬ 4 ਸਾਲ ਪਹਿਲਾਂ ਅਮਰੀਕਾ ਗਿਆ ਹੋਇਆ ਸੀ, ਜਿੱਥੇ ਉਹ ਕੈਲੇਫੋਰਨੀਆ ’ਚ ਫੂਡ ਡਲਿਵਰੀ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਦੀ ਅਚਾਨਕ ਸਿਹਤ ਖ਼ਰਾਬ ਹੋਈ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੋ ਭੈਣਾਂ ਤੇ ਦੋ ਭਰਾ ਸੀ ਅਤੇ ਅਜੇ ਕੁਆਰਾ ਸੀ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਕਿ ਉਹ ਉਸ ਦਾ ਆਖ਼ਰੀ ਵਾਰ ਮੂੰਹ ਵੇਖ ਸਕਣ।
ਪਿਛਲੀ ਖ਼ਬਰ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ ਰੇਲਗੱਡੀ ’ਤੇ ਨਾਅਰੇ ਲਿਖਣ ਦਾ ਦਾਅਵਾ, ਸੁਰੱਖਿਆ ਏਜੰਸੀਆਂ ਸੁਚੇਤ ਅਗਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਐਨਿਊਮਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।