11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੀ.ਐਚ.ਸੀ ਫ਼ਿਰੋਜ਼ਸ਼ਾਹ ਦੇ ਵੱਖ-ਵੱਖ ਪਿੰਡਾਂ ਵਿਚ ਕੀਤੇ ਡੇਂਗੂ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 12-07-2026
ਫ਼ਿਰੋਜ਼ਸ਼ਾਹ, 11 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)ਸਿਹਤ ’ਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ’ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ ਫ਼ਿਰੋਜ਼ਸ਼ਾਹ ਦੀਆਂ ਸਿਹਤ ਟੀਮਾਂ ਵਲੋਂ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ’ਤੇ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ। ਵੱਖ-ਵੱਖ ਹੈਲਥ ਵੈਲਨੈਸ ਸੈਂਟਰਾਂ ਦੀਆਂ ਟੀਮਾਂ ਵਲੋਂ ਦੱਸਿਆ ਗਿਆ ਕਿ ਡੇਂਗੂ ਐਡੀਜ਼ ਨਾਂਅ ਦੇ ਮੱਛਰ ਤੋਂ ਫੈਲਦਾ ਹੈ ਅਤੇ ਇਹ ਸਾਫ਼ ਪਾਣੀ ਵਿਚ ਪਲਦਾ ਹੈ। ਇਹ ਮੱਛਰ ਦਿਨ ਵੇਲੇ ਹੀ ਡੰਗ ਮਾਰਦਾ ਹੈ ਜਿਸ ਨਾਲ ਵਿਅਕਤੀ ਦੇ ਪਲੇਟਲੈਟਸ ਘੱਟ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਅੰਦਰ ਫ਼ਰਿਜਾਂ ਦੇ ਕੰਟੇਨਰਾਂ, ਗਮਲਿਆਂ, ਖਾਲੀ ਟਾਇਰਾਂ ਵਿਚ ਜਮ੍ਰਹਾਂ ਪਾਣੀ ਦੀ ਨਿਕਾਸੀ ਕੀਤੀ ਜਾਵੇ ਅਤੇ ਸਾਫ਼ ਸਫ਼ਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵਿਅਕਤੀ ਦੇ ਪਲੇਟਲੈਟਸ ਘਟਦੇ ਹਨ ਤਾਂ ਉਸ ਨੂੰ ਦੇਸੀ ਓਹੜ-ਪੋਹੜ ਕਰਨ ਦੀ ਜਗ੍ਰਹਾ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਜਾਵੇ ਤਾਜੋਂ ਉਸ ਨੂੰ ਸਮੇਂ ਸਿਰ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਬੁਖ਼ਾਰ ਹੋਣ ਉੱਤੇ ਸਿਰਫ਼ ਪੈਰਾਸੀਟਾਮੋਲ ਦੀ ਗੋਲੀ ਹੀ ਖਾਣੀ ਚਾਹੀਦੀ ਹੈ ਅਤੇ ਐਸਪਰੀਨ ਦੀ ਗੋਲੀ ਦੀ ਵਰਤੋਂ ਨਾ ਕੀਤੀ ਜਾਵੇ। ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ. ਮਾਮਲੇ ’ਚ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ 17 ਦੀ ਮੁਹਾਲੀ ਰੈਲੀ... ਅਗਲੀ ਖ਼ਬਰ ਇਗਨੂ ਜੁਲਾਈ 2026 ਸੈਸ਼ਨ ਲਈ ਦਾਖ਼ਲੇ ਦੀ ਆਖਰੀ ਮਿਤੀ 15 ਜੁਲਾਈ ਡਾ. ਸੁਖਦੇਵ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਮੇਂ ਸਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।