11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੌਜਵਾਨ ਕਿਰਨਦੀਪ ਸਿੰਘ ਦੀਪ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਨੌਜਵਾਨਾਂ ਦਾ ਮਿਸਲ ਸਤਲੁਜ ’ਚ ਸ਼ਾਮਿਲ ਹੋਣ ਨਾਲ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਮਿਲੇਗੀ ਹੋਰ ਮਜ਼ਬੂਤੀ-ਸੂਬਾ ਪ੍ਰਧਾਨ ਬਰਾੜ

ਅਜੀਤ ਡੈਸਕ 12-07-2026
ਫ਼ਿਰੋਜ਼ਪੁਰ, 11 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਜਥੇਬੰਦੀ ਮਿਸਲ ਸਤਲੁਜ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਆਗੂ ਜਦੋਂ ਮਾਨ ਸਿੰਘ ਕਿਲੀ ਦੇ ਉੱਦਮ ਸਦਕਾ ਨੌਜਵਾਨ ਕਿਰਨਦੀਪ ਸਿੰਘ ਦੀਪ ਆਪਣੇ ਸਾਥੀਆਂ ਸਮੇਤ ਮਿਸਲ ਸਤਲੁਜ ਵਿਚ ਸ਼ਾਮਲ ਹੋਏ। ਇਸ ਮੌਕੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਪਹੁੰਚੇ । ਜਥੇਬੰਦੀ ਵਿਚ ਸ਼ਾਮਲ ਹੋਣ ’ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੁਲਵਿੰਦਰ ਕੌਰ ਨੇ ਨਵੇਂ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕਰਵਾਇਆ। ਸੂਬਾ ਪ੍ਰਧਾਨ ਅਜੇਪਾਲ ਸਿੰਘ ਬਰਾੜ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆ ਕਿਹਾ ’ਤੇ ਮੁਬਾਰਕਬਾਦ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਅਨੰਦਪੁਰ ਸਾਹਿਬ ਦੇ ਮਤੇ ਤੋਂ ਸੇਧ ਲੈਂਦਿਆਂ ਸੰਵਿਧਾਨ ਦੇ ਦਾਇਰੇ ਅੰਦਰ ਰਹਿ ਕੇ ਪੰਜਾਬ ਦੇ ਹੱਕਾਂ, ਪਾਣੀਆਂ, ਸਰੋਤਾਂ ਅਤੇ ਆਰਥਿਕ ਖ਼ੁਦਮੁਖ਼ਤਿਆਰੀ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ ਅਤੇ ਜੇਕਰ ਪੰਜਾਬੀਆਂ ਨੇ ਸਮੇਂ ਸਿਰ ਆਪਣੇ ਹੱਕਾਂ ਲਈ ਇੱਕਜੁੱਟ ਹੋ ਕੇ ਆਵਾਜ਼ ਨਾ ਉਠਾਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਦੂਜੇ ਸੂਬਿਆਂ ਵਿਚ ਦਿਹਾੜੀ ਕਰਨ ਲਈ ਮਜਬੂਰ ਹੋਣਗੇ। ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਪੰਜਾਬ ਦੀ ਨੌਜਵਾਨੀ ਨਸ਼ਿਆਂ ਤੋਂ ਦੂਰ ਰਹਿ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਲੜਨ ਲਈ ਅੱਗੇ ਆਏਗੀ ਤਾਂ ਪੰਜਾਬ ਨੂੰ ਹੱਸਦਾ ਵੱਸਦਾ ’ਤੇ ਖੁਸ਼ਹਾਲ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗੰਦੀ ਰਾਜਨੀਤੀ ’ਤੇ ਨਸ਼ਿਆਂ ਤੋਂ ਦੂਰੀ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ। ਇਸ ਲਈ ਆਪਣੇ ਸਾਫ਼ ਅਕਸ ਨੂੰ ਬਚਾਉਣ ਲਈ ਹਮੇਸ਼ਾ ਸਮਾਜ ਦੀ ਭਲਾਈ ਦੇ ਕਾਰਜਾਂ ਨੂੰ ਪਹਿਲ ਦੇਣਾ। ਇਸ ਮੌਕੇ ਨੌਜਵਾਨ ਕਿਰਨਦੀਪ ਸਿੰਘ ਦੀਪ ਤੋਂ ਇਲਾਵਾ ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਮੀਤ ਸਿੰਘ, ਪਰਮਜੀਤ ਸਿੰਘ, ਦੀਪਕ ਕੁਮਾਰ, ਜਤਿਨ, ਲਵਦੀਪ ਸਿੰਘ, ਸੰਦੀਪ ਮਹਾਜਨ, ਭੁਪਿੰਦਰ ਸਿੰਘ ਅਤੇ ਅਸ਼ਵਤ ਰਾਜ ਸਿੰਘ ਵੀ ਜਥੇਬੰਦੀ ਵਿਚ ਸ਼ਾਮਲ ਹੋਏ ਸਨ। ਇਸਤਰੀ ਵਿੰਗ ਦੀ ਜਨਰਲ ਸਕੱਤਰ ਸੰਦੀਪ ਕੌਰ ਸੰਧੂ ਨੇ ਨੌਜਵਾਨਾਂ ਨੂੰ ਮਿਸਲ ਸਤਲੁਜ ਨਾਲ ਜੁੜ ਕੇ ਪੰਜਾਬ ਦੇ ਹੱਕਾਂ ਅਤੇ ਭਵਿੱਖ ਦੀ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਰਣਜੀਤ ਸਿੰਘ ਲਾਡਾ, ਜਸ਼ਨਪ੍ਰੀਤ ਸਿੰਘ ਕਿਲਚੇ ਸਕੱਤਰ ਫ਼ਿਰੋਜ਼ਪੁਰ, ਜਸਨੂਰ ਸਿੰਘ (ਜਨਰਲ ਸਕੱਤਰ ਯੂਥ), ਸਰਬਜੀਤ ਸਿੰਘ, ਲਖਵਿੰਦਰ ਸਿੰਘ ਅਤੇ ਨਿਸ਼ਾਨ ਸਿੰਘ, ਐਡਵੋਕੇਟ ਜਗਮੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਈਸ਼ਾਨ ਜੁਨੇਜਾ ਦੀ ਮਿੱਠੀ ਯਾਦ ’ਚ ਮਾਂ ਕਾਲਕਾ ਧਾਮ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡੀ.ਏ. ਮਾਮਲੇ ’ਚ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ 17 ਦੀ ਮੁਹਾਲੀ ਰੈਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।