11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 12-07-2026
ਮਮਦੋਟ, 11 ਜੁਲਾਈ (ਸੁਖਦੇਵ ਸਿੰਘ ਸੰਗਮ)-ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਕੈਂਪ ਸੀਨੀਅਰ ਮੈਡੀਕਲ ਅਫ਼ਸਰ ਡਾ.ਰੇਖਾ ਭੱਟੀ ਸੀ.ਐੱਚ.ਸੀ. ਮਮਦੋਟ ਦੀ ਯੋਗ ਰਹਿਨੁਮਾਈ ਹੇਠ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਰੇਖਾ ਭੱਟੀ ਵਲੋਂ ਪਿੰਡ ਦੇ ਲੋਕਾਂ ਨੂੰ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਮਰਜੀਤ ਬੀ.ਈ.ਈ ਨੇ ਦੱਸਿਆ ਕਿ ਅੱਜ ਪੂਰੀ ਦੁਨੀਆ ਵਿਚ ਵਧਦੀ ਆਬਾਦੀ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਆਬਾਦੀ ਦੇ ਤੇਜ਼ੀ ਨਾਲ ਵਧਣ ਕਾਰਨ ਕੁਦਰਤੀ ਸਰੋਤਾਂ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ’ਤੇ ਬੋਝ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਛੋਟਾ ਪਰਿਵਾਰ, ਸੁਖੀ ਪਰਿਵਾਰ ਦਾ ਨਾਅਰਾ ਅਪਣਾਉਂਦਿਆਂ ਸਾਨੂੰ ਆਪਣੇ ਬੱਚਿਆਂ ਦੇ ਚੰਗੇ ਪਾਲਣ-ਪੋਸ਼ਣ ਅਤੇ ਉੱਜਵਲ ਭਵਿੱਖ ਲਈ ਪਰਿਵਾਰ ਨੂੰ ਸੀਮਤ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਲੋਂ ਪਿੰਡ ਦੀਆਂ ਮਹਿਲਾਵਾਂ ਅਤੇ ਮਰਦਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਅਸ਼ੋਕ ਕੁਮਾਰ, ਸੁਲੱਖਣ ਸਿੰਘ, ਮਨਦੀਪ ਕੌਰ, ਲੱਛਮੀ ਬਾਈ, ਸ਼ਮੀਨਾ, ਰੋਮੀਤਾ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਸੰਬੰਧੀ ਪੁਲਿਸ ਵਲੋਂ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਈਸ਼ਾਨ ਜੁਨੇਜਾ ਦੀ ਮਿੱਠੀ ਯਾਦ ’ਚ ਮਾਂ ਕਾਲਕਾ ਧਾਮ ਵਿਖੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।