11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੌਜਵਾਨ ਦੀ ਮੌਤ ਸੰਬੰਧੀ ਪੁਲਿਸ ਵਲੋਂ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 12-07-2026
ਮਮਦੋਟ,11 ਜੁਲਾਈ (ਸੁਖਦੇਵ ਸਿੰਘ ਸੰਗਮ)-ਪੁਲਿਸ ਥਾਣਾ ਮਮਦੋਟ ਦੇ ਪਿੰਡ ਲਖਮੀਰ ਕੇ ਉਤਾੜ ਵਿਖੇ ਨੌਜਵਾਨ ਦੀ ਹੋਈ ਮੌਤ ਸਬੰਧੀ ਪੁਲਿਸ ਵਲੋਂ ਵਾਰਸਾਂ ਦੇ ਬਿਆਨਾਂ ਦੇ ਅਧਾਰ ’ਤੇ ਔਰਤ ਸਣੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਗੁਰਮੀਤ ਸਿੰਘ ਨੇ ਪੁਲਿਸ ਕੌਲ ਬਿਆਨ ਦਰਜ ਕਰਵਾਏ ਹਨ ਕਿ ਪਿੰਡ ਦੇ ਹੀ ਕੁੱਝ ਲੋਕਾਂ ਦੁਆਰਾ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੈ ਕੇ ਉਸ ਦੇ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਨੇ ਕੁੱਝ ਦਿਨ ਪਹਿਲਾਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਦੀ ਬੀਤੇ ਸ਼ੁੱਕਰਵਾਰ ਨੂੰ ਹਸਪਤਾਲ ਵਿਚ ਮੌਤ ਹੋ ਗਈ ਸੀ। ਪੁਲਿਸ ਵਲੋਂ ਅਗਲੀ ਕਾਰਵਾਈ ਕਰਦੇ ਹੋਏ ਪੂਰਨ ਸਿੰਘ, ਸੁਰਜੀਤ ਸਿੰਘ ਕਿੱਕਰ ਸਿੰਘ, ਜਸਵਿੰਦਰ ਸਿੰਘ, ਸਾਗਰ ਸਿੰਘ, ਸ਼ੀਤਲ ਸਿੰਘ, ਅਮਰਜੀਤ ਸਿੰਘ, ਅਭੈਕੰਵਰ ਸਿੰਘ ਅਤੇ ਪਰਮਜੀਤ ਕੌਰ ਆਦਿ ਸਮੇਤ ਹੋਰਨਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਕੇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਿਰੋਜ਼ਪੁਰ ਦੇ ਆਗੂਆਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।