11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਿਰੋਜ਼ਪੁਰ ਦੇ ਆਗੂਆਂ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 12-07-2026
ਫ਼ਿਰੋਜ਼ਪੁਰ,11 ਜੁਲਾਈ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫਿਰੋਜ਼ਪੁਰ (ਰਜਿ. 295) ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ.ਭਜਨ ਸਿੰਘ ਗਿੱਲ ਦੀ ਅਗਵਾਈ ਵਿਚ ਨਿੱਜੀ ਹੋਟਲ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ 65 ਪ੍ਰਤੀਨਿਧੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਭਜਨ ਸਿੰਘ ਗਿੱਲ ਦੀ ਧਰਮ-ਪਤਨੀ, ਜੋ ਬੀਤੇ ਦਿਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ, ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ਵਿਚ ਪ੍ਰੈਕਟੀਸ਼ਨਰਾਂ ਦੀ ਏਕਤਾ, ਮੌਜੂਦਾ ਬੁਖ਼ਾਰ ਦੇ ਪ੍ਰਭਾਵਾਂ ਅਤੇ ਹੋਰ ਸੰਗਠਨਾਤਮਕ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੇ ਅੰਤ ਵਿਚ ਪ੍ਰਧਾਨ ਭਜਨ ਸਿੰਘ ਗਿੱਲ ਨੇ ਸਾਰੇ ਮੈਂਬਰਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੀਟਿੰਗ ਵਿਚ ਸਾਰੇ ਅਹੁਦੇਦਾਰ ਵੀਰਾਂ ਤੋਂ ਇਲਾਵਾ ਮਹਿਲਾ ਵਿੰਗ ਦੇ ਸਾਥੀ ਵੀ ਮੌਜ਼ੂਦ ਰਹੇ।
ਪਿਛਲੀ ਖ਼ਬਰ ਲੋਹਗੜ੍ਹ ਵਿਖੇ ਜੈਨੇਸਿਸ ਡੈਂਟਲ ਕਾਲਜ ਨੇ ਮੁਫ਼ਤ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ ਅਗਲੀ ਖ਼ਬਰ ਨੌਜਵਾਨ ਦੀ ਮੌਤ ਸੰਬੰਧੀ ਪੁਲਿਸ ਵਲੋਂ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।