11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਲੋਹਗੜ੍ਹ ਵਿਖੇ ਜੈਨੇਸਿਸ ਡੈਂਟਲ ਕਾਲਜ ਨੇ ਮੁਫ਼ਤ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ

ਅਜੀਤ ਡੈਸਕ 12-07-2026
ਕੁੱਲਗੜ੍ਹੀ, 11 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪੇਂਡੂ ਖੇਤਰ ਦੇ ਲੋਕਾਂ ਨੂੰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ, ਫ਼ਿਰੋਜ਼ਪੁਰ ਵਲੋਂ ਲੋਹਗੜ੍ਹ ਵਿਖੇ ਮੁਫ਼ਤ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਆਪਣੇ ਦੰਦਾਂ ਅਤੇ ਮੂੰਹ ਨਾਲ ਸਬੰਧਿਤ ਸਮੱਸਿਆਵਾਂ ਦੀ ਜਾਂਚ ਕਰਵਾਈ। ਕੈਂਪ ਵਿਚ ਡਾ.ਦੀਪਕ ਅਤੇ ਡਾ.ਅਕਸ਼ੈ ਨੇ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦੰਦਾਂ ਦੀ ਸਹੀ ਦੇਖਭਾਲ, ਰੋਜ਼ਾਨਾ ਦੋ ਵਾਰ ਬਰਸ਼ ਕਰਨ, ਤੰਬਾਕੂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮੇਂ-ਸਮੇਂ ’ਤੇ ਦੰਦਾਂ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਡਾਕਟਰਾਂ ਨੇ ਕਿਹਾ ਕਿ ਦੰਦਾਂ ਦੀਆਂ ਛੋਟੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਮੇਂ ਸਿਰ ਇਲਾਜ ਕਰਵਾਉਣ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ । ਪੀ.ਆਰ.ਓ. ਰਣਜੀਤ ਸਿੰਘ ਅਤੇ ਮਨਜੀਤ ਸਿੰਘ ਵਲੋਂ ਕੈਂਪ ਵਿਚ ਆਏ ਮਰੀਜ਼ਾਂ ਨੂੰ ਮੁਫ਼ਤ ਟੂਥਬਰਸ਼ ਅਤੇ ਟੂਥਪੇਸਟ ਵੀ ਵੰਡੇ ਗਏ। ਉਨ੍ਹਾਂ ਦੱਸਿਆ ਕਿ ਜੈਨੇਸਿਸ ਡੈਂਟਲ ਕਾਲਜ ਵਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਅਜਿਹੇ ਜਾਗਰੂਕਤਾ ਕੈਂਪ ਲਗਾਤਾਰ ਲਗਾਏ ਜਾਂਦੇ ਹਨ। ਇਸ ਮੌਕੇ ਹਰਜੀਤ ਸਿੰਘ ਜੋਹਲ, ਸਰਬਜੀਤ ਸਿੰਘ, ਅਮਨਪ੍ਰੀਤ ਸਿੰਘ, ਦੀਪ ਸੰਧਾ, ਗੁਰਪਿਆਰ ਸੰਧੂ, ਜਸਕਰਨ ਸਿੰਘ, ਰੋਬਨਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਫਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ’ਚ ਦਾਖ਼ਲ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਿਰੋਜ਼ਪੁਰ ਦੇ ਆਗੂਆਂ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।