08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕ ਕਟਾਰੀਆ ਵਲੋਂ ਪਿੰਡ ਅਵਾਨ ਵਾਸੀਆਂ ਨਾਲ ‘ਲੋਕ ਮਿਲਣੀ’

ਅਜੀਤ ਡੈਸਕ 14-07-2026
ਜ਼ੀਰਾ,13 ਜੁਲਾਈ (ਰਜਨੀਸ਼ ਕਥੂਰੀਆ)-ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਸਥਾਈ ਹੱਲ ਲਈ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪਿੰਡ ਅਵਾਨ ਵਿਖੇ ਸਰਪੰਚ ਦਲਜੀਤ ਸਿੰਘ ਦੀ ਦੇਖ-ਰੇਖ ਹੇਠ,’ਲੋਕ ਮਿਲਣੀ’ ਸਮਾਰੋਹ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਹਲਕਾ ਜੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਸਨ। ਇਸ ‘ਲੋਕ ਮਿਲਣੀ’ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਲ ਹੋਏ। ਇਸ ਦੌਰਾਨ ਲੋਕਾਂ ਨੇ ਬਿਨਾਂ ਕਿਸੇ ਝਿਜਕ ਦੇ ਪਿੰਡ ਦੀਆਂ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਸਥਾਨਕ ਪ੍ਰਸ਼ਾਸਨਿਕ ਮੁੱਦਿਆਂ ਨੂੰ ਵਿਧਾਇਕ ਦੇ ਸਾਹਮਣੇ ਰੱਖਿਆ। ਵਿਧਾਇਕ ਨਰੇਸ਼ ਕਟਾਰੀਆ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਬਹੁਤ ਹੀ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਨੇ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਈ ਅਹਿਮ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾ ਦਿੱਤਾ। ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੀ। ਸਮਾਗਮ ਵਿਚ ਪਿੰਡ ਦੇ ਸਰਪੰਚ ਦਲਜੀਤ ਸਿੰਘ ਨੇ ਵਿਧਾਇਕ ਨਰੇਸ਼ ਕਟਾਰੀਆ ਦਾ ਪਿੰਡ ਪਹੁੰਚਣ ਅਤੇ ਲੋਕਾਂ ਦੇ ਦੁੱਖ-ਦਰਦ ਸੁਣਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਦੀਆਂ ਬਾਕੀ ਰਹਿੰਦੀਆਂ ਮੰਗਾਂ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸਰਪੰਚ ਦਲਜੀਤ ਸਿੰਘ ਨੇ ਸਮੂਹ ਨਗਰ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਾਰੀਆਂ ਮੰਗਾਂ ਨੂੰ ਵੀ ਵਿਧਾਇਕ ਦੇ ਸਹਿਯੋਗ ਨਾਲ ਬਹੁਤ ਜਲਦ ਪੂਰਾ ਕਰਵਾ ਲਿਆ ਜਾਵੇਗਾ। ਵਿਧਾਇਕ ਕਟਾਰੀਆ ਨੇ ਵੀ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਲਕੇ ਦੇ ਕਿਸੇ ਵੀ ਪਿੰਡ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਪਿੰਡ ਅਵਾਨ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਮਮਦੋਟ ਖੇਤਰ ਦੇ ਪਿੰਡਾਂ ’ਚ ਕੰਡਮ ਖੜ੍ਹੀਆਂ ਵਾਟਰ ਵਰਕਸ ਦੀਆਂ ਟੈਂਕੀਆਂ ਬਣ ਸਕਦੀਆਂ ਹਨ ਹਾਦਸੇ ਦਾ ਕਾਰਨ ਅਗਲੀ ਖ਼ਬਰ ਅਮਨਦੀਪ ਹਸਪਤਾਲ ’ਚ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦਾ ਇਲਾਜ ਸ਼ੁਰੂ * ਮਾਹਿਰ ਡਾ. ਪੌਰੁਸ਼ ਪਸਰੀਚਾ ਦੇਣਗੇ ਸੇਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।