08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਸਪੈਸ਼ਲ ਲੋਕ ਅਦਾਲਤ 18 ਨੂੰ

ਅਜੀਤ ਡੈਸਕ 14-07-2026
ਫ਼ਿਰੋਜ਼ਪੁਰ, 13 ਜੁਲਾਈ (ਰਾਕੇਸ਼ ਚਾਵਲਾ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਤੇ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਜੁਲਾਈ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਪਤ ਸੂਚਨਾ ਅਨੁਸਾਰ ਇਸ ਲੋਕ ਅਦਾਲਤ ਵਿਚ ਚੈੱਕ ਬਾਉਂਸ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਉਹ ਆਪਣਾ ਚੈੱਕ ਦਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਚਾਹੁੰਦੇ ਹਨ ਤਾਂ ਸਬੰਧਿਤ ਅਦਾਲਤ ਵਿਚ ਆਪਣੀ ਦਰਖਾਸਤ ਦੇ ਸਕਦੇ ਹਨ। ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਦੱਸਿਆ ਗਿਆ ਕਿ ਇਹ ਲੋਕ ਅਦਾਲਤਾਂ ਜ਼ਿਲ੍ਹਾ ਫ਼ਿਰੋਜਪੁਰ ਦੀਆਂ ਅਦਾਲਤਾਂ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਲਗਾਈ ਜਾਵੇਗੀ। ਜੱਜ ਸਾਹਿਬ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਸਪੈਸ਼ਲ ਲੋਕ ਅਦਾਲਤ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਪ੍ਰੀ ਮੌਨਸੂਨ ਦੇ ਪਹਿਲੇ ਮੀਂਹ ਨੇ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਸ੍ਰੀ ਸ਼ਿਵ ਮਹਾਪੁਰਾਣ ਕਥਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।