11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤ-ਅਮਰੀਕਾ ਟਰੇਡ ਸਮਝੌਤੇ ਵਿਰੁੱਧ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਮੰਗਾਂ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 16-07-2026
ਫ਼ਿਰੋਜ਼ਪੁਰ,15 ਜੁਲਾਈ (ਕੁਲਬੀਰ ਸਿੰਘ ਸੋਢੀ)-ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਭਾਰਤ–ਅਮਰੀਕਾ ਟਰੇਡ (ਮੁਕਤ ਵਪਾਰ) ਸਮਝੌਤੇ ਨੂੰ ਰੱਦ ਕਰਵਾਉਣ ਦੀ ਮੁੱਖ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੇ ਸਾਰੇ ਹੀ ਜ਼ੋਨਾਂ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਕੀਤਾ ਗਿਆ। ਜਿਸ ਪਿੱਛੋਂ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਵਿਚ ਹਾਜ਼ਰ ਕਿਸਾਨਾਂ ’ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਧਰਮ ਸਿੰਘ ਸਿੱਧੂ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਚਮਕੌਰ ਸਿੰਘ ਉਸਮਾਨਵਾਲਾ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਦੇਸ਼ ਦੀ ਖੇਤੀਬਾੜੀ ’ਤੇ ਡੇਅਰੀ ਖੇਤਰ ਗੰਭੀਰ ਸੰਕਟ ਵਿਚ ਫਸਣ ਨਾਲ ਛੋਟੇ ਲਘੂ ਉਦਯੋਗ, ਛੋਟੇ ਦੁਕਾਨਦਾਰ, ਕਿਸਾਨਾਂ, ਖੇਤ ਮਜ਼ਦੂਰਾਂ ’ਤੇ ਆਮ ਲੋਕਾਂ ਦੀ ਰੋਜ਼ੀ-ਰੋਟੀ ’ਤੇ ਵੱਡੇ ਪੱਧਰ ’ਤੇ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਦੇਸ਼ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਹੋਵੇਗਾ, ਉੱਥੇ ਸਮਾਜ ਦੇ ਹਰ ਵਰਗ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ। ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਸਮਝੌਤੇ ਨੂੰ ਤੁਰੰਤ ਕਿਸੇ ਵੀ ਦੇਰੀ ਦੇ ਰੱਦ ਕਰੇ ’ਤੇ ਨਹੀਂ ਤਾਂ ਦੇਸ਼ ਬਚਾਓ ਮੋਰਚਾ ਦੇਸ਼ ਭਰ ਵਿਚ ਲੋਕਤੰਤਰ ਢੰਗ ਨਾਲ ਸ਼ਾਂਤਮਈ ਜਨ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰ ਭਾਰਤ ਦੀ ਸਰਕਾਰ ਹੋਵੇਗੀ। ਇਸ ਮੌਕੇ ਸੁਰਜੀਤ ਸਿੰਘ ਫ਼ੌਜੀ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਰਣਜੀਤ ਸਿੰਘ ਖੱਚਰ ਵਾਲਾ, ਅਮਨਦੀਪ ਸਿੰਘ ਕੱਚਰਭੰਨ, ਗੁਰਮੇਲ ਸਿੰਘ ਫੱਤੇਵਾਲਾ, ਹਰਫੂਲ ਸਿੰਘ ਦੂਲੇਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਗੁਰਮੇਲ ਸਿੰਘ ਜੀਆ ਬੱਗਾ, ਵੀਰ ਸਿੰਘ ਨਿਜਾਮਦੀਨ ਵਾਲਾ, ਬਲਰਾਜ ਸਿੰਘ ਫੇਰੋਕੇ, ਕੇਵਲ ਸਿੰਘ ਵਾਹਕਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਗੁਰਨਾਮ ਸਿੰਘ ਅਲੀਕੇ, ਮੰਗਲ ਸਿੰਘ ਸਵਾਈਕੇ, ਗੁਰਬਖਸ਼ ਸਿੰਘ ਪੰਜਗਰਾਈਂ, ਮੱਖਣ ਸਿੰਘ ਵਾੜਾ, ਜਸਵਿੰਦਰ ਸਿੰਘ, ਨਿਰਮਲ ਸਿੰਘ ਟਿੱਡਵਾਂ (ਕੋਟ ਬੁੱਢਾ) ਗੁਰਬਾਜ਼ ਸਿੰਘ, ਕਾਬਲ ਸਿੰਘ, ਸੁਖਜੀਤ ਸਿੰਘ (ਬਹਿਰਾਮ ਕੇ) ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਤੋਂ ਮੋਬਾਈਲ ਚੋਰ ਚੋਰੀ ਦੇ 3 ਫੋਨਾਂ ਸਮੇਤ ਕਾਬੂ ਡੀ.ਜੀ.ਪੀ. ਰੇਲਵੇ ਦੇ ਦਿਸ਼ਾ-ਨਿਰਦੇਸ਼ਾਂ... ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਅਤੇ ਕਿਸਾਨਾਂ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਡੀ.ਸੀ. ਦਫ਼ਤਰ ਬਾਹਰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।