11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ 19 ਨੂੰ ਸੰਗਰੂਰ ’ਚ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

ਅਜੀਤ ਡੈਸਕ 16-07-2026
ਫ਼ਿਰੋਜ਼ਪੁਰ, 15 ਜੁਲਾਈ (ਗੁਰਿੰਦਰ ਸਿੰਘ)-ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 19 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਰੋਸ ਮਾਰਚ ਕੀਤਾ ਜਾਵੇਗਾ। ਇਹ ਜਾਣਕਾਰੀ ਕਮੇਟੀ ਦੇ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਆਗੂ ਬਲਜੀਤ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਦਿੱਤੀ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਅਤੇ ਦਿਹਾੜੀਦਾਰ ਸ਼੍ਰੇਣੀ ਅਧੀਨ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮ ਲੰਬੇ ਸਮੇਂ ਤੋਂ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਨਿਆਂ ਪ੍ਰਣਾਲੀ ਦੇ ਸਿਧਾਂਤਾਂ ਅਨੁਸਾਰ ਸਥਾਈ ਪ੍ਰਕਿਰਤੀ ਦੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ ਉਜਰਤ ਕਾਨੂੰਨ-1948 ਅਤੇ 15ਵੀਂ ਭਾਰਤੀ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਤਨਖ਼ਾਹ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਇਨਲਿਸਟਮੈਂਟ ਕਰਮਚਾਰੀਆਂ ਨੂੰ ਨਵੇਂ ਐਕਟ ਵਿਚ ਸ਼ਾਮਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ 19 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ/ਦਿੜ੍ਹਬਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਪੰਜਾਬ ਭਰ ਤੋਂ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੀ ਵੱਡੀ ਗਿਣਤੀ ਵਿਚ ਵਰਕਰ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ (ਪੰਜਾਬ) ਵਲੋਂ ਰੋਸ ਮਾਰਚ ਅਗਲੀ ਖ਼ਬਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਤੋਂ ਮੋਬਾਈਲ ਚੋਰ ਚੋਰੀ ਦੇ 3 ਫੋਨਾਂ ਸਮੇਤ ਕਾਬੂ ਡੀ.ਜੀ.ਪੀ. ਰੇਲਵੇ ਦੇ ਦਿਸ਼ਾ-ਨਿਰਦੇਸ਼ਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।