12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੱਲਾਂਵਾਲੇ ਤੋਂ ਡੀ.ਸੀ. ਦਫ਼ਤਰ ਤੱਕ ਕੱਢਿਆ ਮੋਟਰਸਾਈਕਲ ਮਾਰਚ

ਅਜੀਤ ਡੈਸਕ 16-07-2026
ਮੱਲਾਂਵਾਲਾ, 15 ਜੁਲਾਈ (ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਇਕੱਤਰ ਹੋ ਕੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ’ਤੇ ਰਣਜੀਤ ਸਿੰਘ ਖੱਚਰਵਾਲਾ ਦੀ ਅਗਵਾਈ ਵਿਚ ਮੱਲਾਂਵਾਲਾ ਤੋਂ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੇਸ਼ ਬਚਾਓ ਮੋਰਚੇ ਵਲੋਂ ਸੱਦਾ ਦਿੱਤਾ ਗਿਆ ਸੀ ਕਿ ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤੇ ਦੇ ਵਿਰੋਧ ਵਿਚ ’ਤੇ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਪੂਰੇ ਦੇਸ਼ ’ਚ ਮੋਟਰਸਾਈਕਲ ਮਾਰਚ ਕੀਤੇ ਜਾਣ, ਉਸ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜਿੱਥੇ ਪੂਰੇ ਪੰਜਾਬ ’ਚ ਮੋਟਰਸਾਈਕਲ ਮਾਰਚ ਪਿੰਡਾਂ, ਸ਼ਹਿਰਾਂ ਵਿਚ ਕੀਤੇ ਜਾ ਰਹੇ ਹਨ, ਉੱਥੇ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੱਲਾਂਵਾਲਾ ਤੋਂ ਮੋਟਰਸਾਈਕਲ ਮਾਰਚ ਰਵਾਨਾ ਹੋ ਕੇ ਡੀ.ਸੀ ਦਫ਼ਤਰ ਪਹੁੰਚਿਆ। ਯੂਨੀਅਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਲੈਂਡ ਪੁਲਿੰਗ ਪਾਲਿਸੀ ਨੂੰ ਤੁਰੰਤ ਰੱਦ ਕਰੇ, ਬਿਜਲੀ ਸੋਧ ਬਿੱਲ ਵਾਪਸ ਕੀਤਾ ਜਾਵੇ, ਸਮਾਰਟ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, 23 ਫ਼ਸਲਾਂ ਉੱਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਇਹ ਮੰਗਾਂ ਵੱਲ ਧਿਆਨ ਨਹੀਂ ਦਿੰਦੀ ’ਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ੋਨ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਗੁਰਮੁਖ ਸਿੰਘ ਕਾਮਲ ਵਾਲਾ, ਮੱਸਾ ਸਿੰਘ ਆਸਫਵਾਲਾ, ਸੁਖਦੇਵ ਸਿੰਘ ਆਸਫ ਵਾਲਾ, ਸਾਹਿਬ ਸਿੰਘ ਦੀਨੇ ਕੇ ਟਹਿਲ ਸਿੰਘ ਕਾਮਲ ਵਾਲਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਰਬਾਦੀ ਦਾ ਦਸਤਾਵੇਜ਼ ਹੈ ਸਰਕਾਰ ਦੀ ਨਵੀਂ ‘ਲੈਂਡ ਪੂਲਿੰਗ ਨੀਤੀ-ਸੰਧੂ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਲੋਕਾਂ ਨੂੰ ਡਿਜੀਟਲ ਨਾਗਰਿਕ ਸੇਵਾਵਾਂ ਬਾਰੇ ਕਰਨਗੇ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।