12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਫ਼ਾਈ ਸੇਵਕਾਂ ਨੇ ਅੱਠਵੇਂ ਦਿਨ ਹੜਤਾਲ ਰੱਖੀ ਜਾਰੀ

ਅਜੀਤ ਡੈਸਕ 16-07-2026
ਮੁੱਦਕੀ, 15 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਤੋਂ ਸ਼ੁਰੂ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਦੇ ਅੱਠਵੇਂ ਦਿਨ ਵੀ ਸਫ਼ਾਈ ਸੇਵਕਾਂ ਆਪਣਾ ਕੰਮ ਠੱਪ ਰੱਖਿਆ, ਜਿਸ ਕਰਕੇ ਕਸਬੇ ਵਿਚ ਗੰਦਗੀ ਫੈਲਣੀ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਵੀ ਸਫ਼ਾਈ ਸੇਵਕਾਂ ਵਲੋਂ ਇਕ ਮਹੀਨੇ ਤੋਂ ਵੱਧ ਸਮਾਂ ਹੜਤਾਲ ਕੀਤੀ ਗਈ ਸੀ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਉੱਪਰ ਸਹਿਮਤੀ ਜ਼ਾਹਿਰ ਕਰਦਿਆਂ ਹੜਤਾਲ ਨੂੰ ਖ਼ਤਮ ਕਰਵਾ ਦਿੱਤਾ ਸੀ। ਹੜਤਾਲੀ ਮੁਲਾਜ਼ਮਾਂ ਨੂੰ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੇ ਜਾਣ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੇ ਜਾਣ ਅਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਿੱਤੇ ਜਾਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਿਗੂਣੇ ਭੱਤਿਆਂ ਉੱਪਰ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 8ਵੇਂ ਦਿਨ ’ਚ ਸ਼ਾਮਿਲ ਅਗਲੀ ਖ਼ਬਰ ਮਾਨ ਸਰਕਾਰ ਦੇ ਕੰਮਾਂ ਨੂੰ ਦੇਖਦਿਆਂ 2027 ਵਿਚ ‘ਆਪ’ ਸਰਕਾਰ ਬਣਨਾ ਲਗਭਗ ਤੈਅ-ਗੁਰਪ੍ਰੀਤ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।