12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਬਾਜ਼ਾਰਾਂ ’ਚ ਕੱਢੀ ਰੋਸ ਰੈਲੀ

ਅਜੀਤ ਡੈਸਕ 16-07-2026
ਮੱਖੂ, 15 ਜੁਲਾਈ (ਵਰਿੰਦਰ ਮਨਚੰਦਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਫ਼ਾਈ ਸੇਵਕ ਯੂਨੀਅਨ ਮੱਖੂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਅਣਮਿਥੇ ਸਮੇਂ ਤੱਕ ਕੰਮ-ਛੋੜ ਹੜਤਾਲ ਕੀਤੀ ਜਾ ਰਹੀ ਹੈ, ਜੋ ਕਿ ਅੱਠਵਾਂ ਦਿਨ ਹੋ ਗਿਆ। ਸਰਕਾਰ ਵਲੋਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀਆਂ ਤੇ ਮੁਲਾਜ਼ਮਾਂ ਨੇ ਹੱਥਾਂ ਵਿਚ ਝੰਡੀਆਂ ਲੈ ਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਰੈਲੀ ਕੀਤੀ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਮਿਊਂਸੀਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ ’ਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ, ਪਰ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਮਜਬੂਰੀ ’ਚ ਉਨ੍ਹਾਂ ਨੂੰ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਯੂਨੀਅਨ ਵਲੋਂ ਲਗਾਤਾਰ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹੀਰਾ ਸਿੰਘ ਇਲੈਕਟ੍ਰੀਸ਼ਨ, ਸਫ਼ਾਈ ਕਰਮਚਾਰੀ ਰਿਖੀ ਰਾਮ, ਵਿਜੇ ਕੁਮਾਰ, ਕੇਵਲ, ਟੋਨੀ, ਲਵ ਰਾਜ, ਨਾਨਕ, ਸੁਰਿੰਦਰ ਕੁਮਾਰ ਗੁੱਲੂ, ਰਾਜੂ, ਵੀਨਾ ਰਾਣੀ, ਅਰੁਨ ਕੁਮਾਰ, ਮੰਗਾ, ਗੁਲਾਬ, ਵਿਕੀ, ਸੰਮਾ, ਰਜਿੰਦਰ ਕੁਮਾਰ, ਮਨੋਜ ਕੁਮਾਰ, ਸ਼ੰਕਰ, ਕਾਕਾ, ਸੋਨੂੰ, ਰੁਲਦੂ, ਬਿਮਲਾ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ, ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ’ਤੇ ਪਹਿਰਾ ਦੇਣ ਵਾਲੀ ਪਾਰਟੀ -ਹਸ਼ਮਤਵਾਲਾ ਜ਼ੀਰਾ ਵਿਖੇ... ਅਗਲੀ ਖ਼ਬਰ ਐੱਲ.ਏ.ਡੀ.ਸੀ. ਪ੍ਰਣਾਲੀ ਦੇ ਵਿਰੋਧ ਵਿਚ ਅੱਜ ਅਦਾਲਤੀ ਕੰਮ ਰਹੇਗਾ ਠੱਪ, ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਐਲਾਨਿਆ ‘ਨੋ ਵਰਕ ਡੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।