05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੜਕ ਹਾਦਸੇ ’ਚ ਸਕੂਟਰੀ ਸਵਾਰ ਨੌਜਵਾਨ ਲੜਕੀ ਦੀ ਮੌਤ

ਅਜੀਤ ਡੈਸਕ 18-07-2026
ਤਲਵੰਡੀ ਭਾਈ, 17 ਜੁਲਾਈ (ਰਵਿੰਦਰ ਸਿੰਘ ਬਜਾਜ)-ਸਵੇਰੇ ਸਥਾਨਕ ਸਾਧੂ ਵਾਲਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਸਕੂਟਰੀ ਸਵਾਰ ਇਕ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਡੀ.ਏ.ਵੀ. ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮ੍ਰਿਤਕ ਲੀਜ਼ਾ ਪੁੱਤਰੀ ਨਰੇਸ਼ ਕੁਮਾਰ ਸੋਹਣਾ ਪੁੱਤਰ ਸੂਰਜ ਪ੍ਰਕਾਸ਼ ਫਰੂਟ ਵਾਲੇ ਵਾਸੀ ਵਾਰਡ ਨੰਬਰ 7 ਤਲਵੰਡੀ ਭਾਈ ਜੋ ਕਿ ਆਪਣੀ ਵੱਡੀ ਭੈਣ ਨਾਲ ਸਕੂਟਰੀ ’ਤੇ ਪਿੱਛੇ ਬੈਠ ਕੇ ਜਾ ਰਹੀ ਸੀ ਕਿ ਸਾਧੂ ਵਾਲਾ ਰੋਡ ’ਤੇ ਡੀ.ਏ.ਵੀ. ਸਕੂਲ ਦੇ ਨਜ਼ਦੀਕ ਪਹੁੰਚੀ ਤਾਂ ਅੱਗੋਂ ਆ ਰਹੇ ਆਟੋ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਲੀਜ਼ਾ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਵੱਡੀ ਭੈਣ ਦੇ ਵੀ ਸੱਟਾਂ ਲੱਗੀਆਂ। ਜ਼ਖ਼ਮੀ ਹਾਲਤ ’ਚ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਲੀਜ਼ਾ ਦੀ ਮੌਤ ਹੋ ਗਈ। ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਪੰਜਾਬੀ ਬੋਲਣ ਤੋਂ ਰੋਕਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਭਾਕਿਯੂ ਕਾਦੀਆਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।