06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਗਰੋਊਨ ਇਮੀਗ੍ਰੇਸ਼ਨ ਸਰਵਿਸਿਜ਼ ਦਾ ਲਾਇਸੰਸ ਰੱਦ

ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਅਮਨਦੀਪ ਕੌਰ, ਪੀ.ਸੀ.ਐਸ. ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼,2013 ਰਾਹੀਂ ਕੰਸਲਟੈਂਸੀ /ਕੋਚਿੰਗ ਆਫ਼ ਆਈਲੈਟਸ ਆਦਿ ਦਾ ਕੰਮ ਕਰਨ ਵਾਲ ਫ਼ਰਮ ਗਰੋਊਨ ਇਮੀਗ੍ਰੇਸ਼ਨ ਸਰਵਿਸਜ਼ ਦੇ ਲਾਇਸੰਸ ਰੱਦ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਕਤ ਲਾਇਸੰਸ ਧਾਰਕ ਦੇ ਲਾਇਸੰਸ ਦੀ ਮਿਆਦ 15-5-2026 ਤੱਕ ਸੀ ਪਰੰਤੂ ਪ੍ਰਾਰਥੀ ਅਸ਼ੀਸ਼ ਕੁਮਾਰ ਪੁੱਤਰ ਰਾਜੀਵ ਸਿੰਘ ਬਾਵਾ ਵਾਸੀ ਗੋਲਡਨ ਇੰਨਕਲੇਵ, ਫੇਸ-1, ਫ਼ਿਰੋਜ਼ਪੁਰ ਸ਼ਹਿਰ ਨੇ 19-3-2026 ਨੂੰ ਲਿਖਤੀ ਬੇਨਤੀ ਕੀਤੀ ਸੀ ਕਿ ਉਹ ਆਪਣਾ ਉਕਤ ਲਾਇਸੰਸ ਕੈਂਸਲ ਕਰਵਾਉਣਾ ਚਾਹੁੰਦਾ ਹੈ। ਇਸ ਤੋਂ ਬਾਅਦ ਪੁਲਿਸ ਰਿਪੋਰਟ ਪ੍ਰਾਪਤ ਕਰਕੇ ਕਾਰਵਾਈ ਕਰਦਿਆਂ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2012 (ਨੇਮ ਐਜ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 8(1) ਤਹਿਤ ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਬੀ.ਡੀ.ਪੀ.ਓ ਸਿਤਾਰਾ ਸਿੰਘ ਦਾ ਘੱਲ ਖੁਰਦ ਤੋਂ ਮਹਿਜ਼ ਡੇਢ ਮਹੀਨੇ ਬਾਅਦ ਹੀ ਤਬਾਦਲਾ ਅਗਲੀ ਖ਼ਬਰ ਮੁਲਾਜ਼ਮ ਆਗੂਆਂ ਨੇ ਰੋਸ ਰੈਲੀ ਦੌਰਾਨ ਪੇ-ਕਮਿਸ਼ਨ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।