06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਫਿਰੋਜ਼ਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਨ ’ਤੇ ਸ਼ਹਿਰ ਵਾਸੀਆਂ ਦਾ ਕੀਤਾ ਦਿਲੋਂ ਧੰਨਵਾਦ-ਅਸ਼ੋਕ ਸਚਦੇਵਾ

ਅਜੀਤ ਡੈਸਕ 18-07-2026
ਫਿਰੋਜ਼ਪੁਰ,17 ਜੁਲਾਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਤੋਂ ਬਾਅਦ ਫਿਰੋਜ਼ਪੁਰ ਦੀ ਸਿਆਸਤ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਾਰਡ ਨੰਬਰ 16 ਤੋਂ ਕੌਂਸਲਰ ਅਸ਼ੋਕ ਸਚਦੇਵਾ ਨੂੰ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ। ਐਲਾਨ ਹੁੰਦਿਆਂ ਹੀ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਅਸ਼ੋਕ ਸਚਦੇਵਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਨਗਰ ਕੌਂਸਲ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲਣ ’ਤੇ ਅਸ਼ੋਕ ਸਚਦੇਵਾ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਪੂਰੇ ਵਾਰਡ ਅਤੇ ਉਨ੍ਹਾਂ ‘ਤੇ ਭਰੋਸਾ ਕਰਨ ਵਾਲੇ ਹਰ ਨਾਗਰਿਕ ਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦੇ ਦਿਲੋਂ ਧੰਨਵਾਦੀ ਹਨ। ਜਿਨ੍ਹਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਜਤਾਇਆ। ਸਚਦੇਵਾ ਨੇ ਕਿਹਾ ਕਿ ਉਹ ਇਸ ਅਹੁਦੇ ਨੂੰ ਸਨਮਾਨ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਮੰਨਦੇ ਹਨ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਧਾਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਪਿਛਲੀ ਖ਼ਬਰ ਪੀ.ਐੱਸ.ਈ.ਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਦੇ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ ਅਗਲੀ ਖ਼ਬਰ ਐਸ.ਆਈ.ਆਰ ਤਹਿਤ ਹੁਣ 3 ਅਗਸਤ ਤੱਕ ਬੀ.ਐਲ.ਓਜ਼ ਵਲੋਂ ਕੀਤਾ ਜਾਵੇਗਾ ਘਰ ਘਰ ਸਰਵੇ- ਦੀਪਸ਼ਿਖਾ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।