06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੀ.ਐੱਸ.ਈ.ਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਦੇ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ

ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਕੁਲਬੀਰ ਸਿੰਘ ਸੋਢੀ)-ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ’ਤੇ ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਬ ਅਰਬਨ ਮੰਡਲ ਫ਼ਿਰੋਜ਼ਪੁਰ ਅਤੇ ਸ਼ਹਿਰੀ ਮੰਡਲ ਫ਼ਿਰੋਜ਼ਪੁਰ ਦੇ ਬਾਹਰ ਵੱਡੀ ਗਿਣਤੀ ’ਚ ਗੇਟ ਰੈਲੀ ਤੇ ਰੋਸ ਪ੍ਰਦਰਸ਼ਨ ਕੀਤਾ। ਗੇਟ ਰੈਲੀ ਦੀ ਪ੍ਰਧਾਨਗੀ ਰਾਕੇਸ਼ ਸੈਣੀ ਵਲੋਂ ਕੀਤੀ ਗਈ ਅਤੇ ਸਟੇਜ ਦੀ ਕਾਰਵਾਈ ਸਤੀਸ਼ ਕੁਮਾਰ ਸਕੱਤਰ ਸਬ ਅਰਬਨ ਮੰਡਲ ਵਲੋਂ ਚਲਾਈ ਗਈ। ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂ ਰਾਕੇਸ਼ ਸੈਣੀ, ਸਤੀਸ਼ ਕੁਮਾਰ, ਅਸ਼ਵਨੀ ਕੁਮਾਰ, ਰੌਸ਼ਨ ਲਾਲ, ਪ੍ਰਦੀਪ, ਰਣਬੀਰ ਸਿੰਘ, ਬਲਵੰਤ ਸਿੰਘ ਬਿੱਟੂ, ਰਾਜੇਸ਼ ਦੱਤਾ, ਨੰਦ ਲਾਲ ਨੇ ਕਿਹਾ 17 ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ, 18 ਪ੍ਰਤੀਸ਼ਤ ਡੀ.ਏ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਪਾਰਟ ਕਾਮਿਆਂ ਨੂੰ 30 ਸਾਲ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਬਿਜਲੀ ਕਰਮਚਾਰੀ ਮਿਤੀ 21 ਜੁਲਾਈ ਅਤੇ 22 ਜੁਲਾਈ ਨੂੰ ਦੋ ਦਿਨ ਦੀ ਛੁੱਟੀ ’ਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ।
ਪਿਛਲੀ ਖ਼ਬਰ ਪਿੰਡ ਕੋਤਵਾਲ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਫਿਰੋਜ਼ਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਨ ’ਤੇ ਸ਼ਹਿਰ ਵਾਸੀਆਂ ਦਾ ਕੀਤਾ ਦਿਲੋਂ ਧੰਨਵਾਦ-ਅਸ਼ੋਕ ਸਚਦੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।