ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)-ਅੱਤ ਦੀ ਪੈ ਰਹੀ ਗਰਮੀ ਅਤੇ ਹੁੰਮ੍ਹਸ ਭਰੇ ਮੌਸਮ ਦੌਰਾਨ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਅਮਲੀ ਰੂਪ ਦਿੰਦਿਆਂ ਇੱਥੋਂ ਨਜ਼ਦੀਕੀ ਪਿੰਡ ਕੋਤਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸੇਵਾ ਕਾਰਜ ਦਾ ਆਯੋਜਨ ਗ੍ਰੰਥੀ ਭਾਈ ਸੁਖਚੈਨ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਨੌਜਵਾਨਾਂ ਅਤੇ ਸੰਗਤ ਨੇ ਉਤਸ਼ਾਹ ਨਾਲ ਸੇਵਾ ਨਿਭਾਉਂਦਿਆਂ ਰਾਹਗੀਰਾਂ, ਵਾਹਨ ਚਾਲਕਾਂ ਅਤੇ ਹੋਰ ਲੰਘ ਰਹੇ ਲੋਕਾਂ ਨੂੰ ਠੰਢਾ ਮਿੱਠਾ ਜਲ ਛਕਾਇਆ। ਗ੍ਰੰਥੀ ਭਾਈ ਸੁਖਚੈਨ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਾਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ, ਸਬਰ, ਸਹਿਣਸ਼ੀਲਤਾ ਅਤੇ ਪਰਉਪਕਾਰ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਪਰਵਿੰਦਰ ਸਿੰਘ ਭੁੱਲਰ, ਜਗਦੇਵ ਸਿੰਘ ਸਿੱਧੂ, ਬੋਹੜਾਂ ਸਿੰਘ, ਚਮਕੌਰ ਸਿੰਘ ਸਿੱਧੂ, ਅਨਮੋਲਪ੍ਰੀਤ ਸਿੰਘ ਵਿਰਕ, ਸੁਖਜਿੰਦਰ ਸਿੰਘ ਸੇਖੋਂ, ਸਵਰਨ ਸਿੰਘ ਵਿਰਕ, ਹਰਜਿੰਦਰ ਸਿੰਘ ਸੇਖੋਂ, ਬੋਹੜ ਸਿੰਘ ਮਨੇਸ, ਹਰਪਾਲ ਸਿੰਘ ਸੇਖੋਂ, ਸਾਹਬ ਸਿੰਘ ਸੇਖੋਂ, ਗੁਰਭਾਗ ਸਿੰਘ, ਯਾਦਵਿੰਦਰ ਸਿੰਘ ਸੇਖੋਂ, ਪ੍ਰੀਤ ਸਿੰਘ, ਮੋਨੀ ਸਿੰਘ, ਰਣਜੀਤ ਸਿੰਘ, ਸੋਨੂੰ ਸਿੰਘ, ਅਸਪਰੀਤ ਸਿੰਘ, ਲਖਵੀਰ ਸਿੰਘ, ਲਵਜੀਤ ਸਿੰਘ, ਲਵਵੀਰ ਸਿੰਘ ਆਦਿ ਨੌਜਵਾਨਾਂ ਵਲੋਂ ਪੂਰੀ ਸ਼ਰਧਾ ਨਾਲ ਸੇਵਾ ਵਿਚ ਹਿੱਸਾ ਪਾਇਆ।