06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਐਕਸੀਅਨ ਪਾਵਰਕਾਮ ਨਵਨੀਤ ਕੁਮਾਰ ਨਾਲ ਮੁਲਾਕਾਤ

ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)-ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ (ਰਜਿ. 140), ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ (ਇਨਫੋਰਸਮੈਂਟ) ਨਵਨੀਤ ਕੁਮਾਰ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ। ਸੁਸਾਇਟੀ ਦੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਨੇ ਦੱਸਿਆ ਕਿ ਐਕਸੀਅਨ ਨਵਨੀਤ ਕੁਮਾਰ ਨੇ ਸੁਸਾਇਟੀ ਦੇ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਬਿਜਲੀ ਸਪਲਾਈ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਨਵਨੀਤ ਕੁਮਾਰ ਨੇ ਦੱਸਿਆ ਕਿ ਮੀਟਰ ਰੀਡਰਾਂ ਦੀ ਹੜਤਾਲ ਕਾਰਨ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਦਾ ਬਿੱਲ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਆਪਣੇ ਮੀਟਰ ਦੀ ਰੀਡਿੰਗ ਲੈ ਕੇ ਦਫ਼ਤਰ ਆ ਸਕਦਾ ਹੈ, ਜਿੱਥੇ ਉਸ ਦਾ ਬਿਜਲੀ ਬਿੱਲ ਤਿਆਰ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਵਿਭਾਗ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਲਈ ਖਪਤਕਾਰ ਸਿੱਧੇ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਸੁਸਾਇਟੀ ਦੇ ਮੈਂਬਰਾਂ ਨੇ ਐਕਸੀਅਨ ਨਵਨੀਤ ਕੁਮਾਰ ਦੇ ਸਾਦਗੀ ਭਰੇ ਸੁਭਾਅ, ਲੋਕਾਂ ਪ੍ਰਤੀ ਸਕਾਰਾਤਮਿਕ ਰਵੱਈਏ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਖਾਈ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਸੁਸਾਇਟੀ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਗਵਾਨ ਸਿੰਘ ਦੜਿਆਲਾ, ਅੰਗਰੇਜ਼ ਸਿੰਘ ਕਲਸੀ, ਸੁਖਮੰਦਰ ਸਿੰਘ ਜੱਬਲ, ਹਰਜਿੰਦਰ ਸਿੰਘ ਦੜਿਆਲਾ, ਜਰਨੈਲ ਸਿੰਘ ਗਾਬੜੀਆ, ਕੁਲਦੀਪ ਸਿੰਘ ਸੰਧੂ, ਬਲਵੰਤ ਸਿੰਘ ਸੰਧੂ, ਗੌਰਵ ਕੁਮਾਰ ਅਤੇ ਵਰਿੰਦਰ ਕੁਮਾਰ ਸ਼ਰਮਾ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਦੀ ਨੌਜਵਾਨ ਪੀੜ੍ਹੀ ਅਸਲੀ ਮਕਸਦ ਤੋਂ ਭਟਕਦੀ ਨਜ਼ਰ ਆ ਰਹੀ-ਮਨਜਿੰਦਰ ਸਿੰਘ ਮਿੰਟੂ ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।