07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਦੇਵ ਸਮਾਜ ਕਾਲਜ ਫਾਰ ਵਿਮਨ ਦੀਆਂ ਅੰਕਿਤਾ ਅਤੇ ਪ੍ਰਗਤੀ ਪੰਜਾਬ ਯੂਨੀਵਰਸਿਟੀ ਦੀ ਟਾਪਰ ਸੂਚੀ ’ਚ ਚੌਥੇ ਅਤੇ ਪੰਜਵੇਂ ਸਥਾਨ ’ਤੇ

ਅਜੀਤ ਡੈਸਕ 18-07-2026
ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸੰਬੰਧਿਤ ਅਤੇ ‘ਏ ਪਲੱਸ’ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਅੰਕਿਤਾ ਅਤੇ ਪ੍ਰਗਤੀ ਨੇ ਐਮ.ਐਸ.ਸੀ. ਬੋਟਨੀ (ਦੂਜਾ ਸਮੈਸਟਰ) ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਟਾੱਪਰ ਸੂਚੀ ਵਿਚ ਕ੍ਰਮਵਾਰ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਕਾਲਜ ਦੀ ਚੇਅਰਪਰਸਨ ਡਾ. ਅਗਨੀਜ਼ ਢਿੱਲੋਂ, ਸਕੱਤਰ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਸਰੋਤ ਬਣਦੀਆਂ ਹਨ ਅਤੇ ਕਾਲਜ ਭਵਿੱਖ ਵਿਚ ਵੀ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਰਹੇਗਾ। ਐਮ.ਐਸ.ਸੀ. ਬੋਟਨੀ ਵਿਭਾਗ ਦੇ ਅਧਿਆਪਕਾਂ ਨੇ ਵੀ ਅੰਕਿਤਾ ਅਤੇ ਪ੍ਰਗਤੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵਾਂ ਵਿਦਿਆਰਥਣਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਇਹ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੇ ਇਸ ਪ੍ਰਦਰਸ਼ਨ ਨਾਲ ਨਾ ਸਿਰਫ਼ ਵਿਭਾਗ, ਸਗੋਂ ਸਮੁੱਚੇ ਕਾਲਜ ਦਾ ਮਾਣ ਵਧਿਆ ਹੈ। ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਨਵੀਂ ਪ੍ਰਾਪਤੀ ਕਾਲਜ ਦੀ ਅਕਾਦਮਿਕ ਉੱਤਮਤਾ ਦੀ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸੰਸਥਾ ਨਵੀਆਂ ਉੱਚਾਈਆਂ ਨੂੰ ਛੂਹਣ ਲਈ ਯਤਨਸ਼ੀਲ ਰਹੇਗੀ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਆਗੂਆਂ ਦੀ ਬੈਠਕ ਅਗਲੀ ਖ਼ਬਰ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਵਫ਼ਦ ਨੇ ਸਿਹਤ ਅਧਿਕਾਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।