06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵੋਟਰ ਸੂਚੀ ਸੁਧਾਈ ਮੁਹਿੰਮ ਨਿਰਣਾਇਕ ਪੜਾਅ ’ਚ, ਵੱਖ-ਵੱਖ ਸਕੂਲਾਂ ’ਚ ਲੱਗਣਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 19-07-2026
ਫ਼ਿਰੋਜ਼ਪੁਰ, 18 ਜੁਲਾਈ (ਗੁਰਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟ੍ਰਰੇਸ਼ਨ ਅਫ਼ਸਰ ਕ੍ਰਿਸ਼ਨਾ ਪਾਲ ਰਾਜਪੂਤ ਦੀ ਦੇਖ-ਰੇਖ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ। ਇਸ ਤਹਿਤ 19 ਜੁਲਾਈ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹਲਕੇ ਦੇ ਵੱਖ-ਵੱਖ ਸਕੂਲਾਂ ਅਤੇ ਸਾਰੇ 242 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ.ਸਤਿੰਦਰ ਸਿੰਘ, ਇਲੈੱਕਸ਼ਨ ਸੈੱਲ ਇੰਚਾਰਜ ਜਸਵੰਤ ਸੈਣੀ, ਸਵੀਪ ਕੋਆਰਡੀਨੇਟਰ ਕਮਲ ਸ਼ਰਮਾ ਅਤੇ ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਆਪਣੇ ਸਬੰਧਿਤ ਬੂਥ ’ਤੇ ਐਨਿਊਮਰੇਸ਼ਨ ਫਾਰਮ, ਦੋ ਪਾਸਪੋਰਟ ਸਾਈਜ਼ ਫ਼ੋਟੋਆਂ ਅਤੇ ਲੋੜੀਂਦੇ ਦਸਤਾਵੇਜ਼ ਲੈ ਕੇ ਪਹੁੰਚਣ। ਬੂਥ ਲੈਵਲ ਅਫ਼ਸਰ (ਬੀ.ਐਲ.ਓ) ਮੌਕੇ ’ਤੇ ਫਾਰਮ ਭਰਨ ਅਤੇ ਜਮ੍ਰਹਾਂ ਕਰਵਾਉਣ ਵਿਚ ਪੂਰੀ ਸਹਾਇਤਾ ਕਰਨਗੇ, ਤਾਂ ਜੋ ਹਰ ਯੋਗ ਵੋਟਰ ਦਾ ਨਾਮ ਡਰਾਫ਼ਟ ਮਤਦਾਤਾ ਸੂਚੀ ਵਿਚ ਸ਼ਾਮਲ ਹੋ ਸਕੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸੋਧੇ ਗਏ ਸ਼ਡਿਊਲ ਅਨੁਸਾਰ ਐਨਿਊਮਰੇਸ਼ਨ ਪੜਾਅ ਹੁਣ 3 ਅਗਸਤ ਤੱਕ ਜਾਰੀ ਰਹੇਗਾ। ਡਰਾਫ਼ਟ ਮਤਦਾਤਾ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦਕਿ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ ਤੱਕ ਚੱਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ 24 ਸੈਕਟਰ ਅਫ਼ਸਰਾਂ ਦੀ ਨਿਗਰਾਨੀ ਹੇਠ 242 ਬੀ.ਐਲ.ਓਜ਼. ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਲਗਭਗ 1.91 ਲੱਖ ਵੋਟਰਾਂ ਵਿਚੋਂ ਕਰੀਬ 1.74 ਲੱਖ ਐਨਿਊਮਰੇਸ਼ਨ ਫਾਰਮ, ਅਰਥਾਤ ਕਰੀਬ 90 ਫ਼ੀਸਦੀ ਫਾਰਮ, ਪ੍ਰਾਪਤ ਹੋ ਚੁੱਕੇ ਹਨ। ਉਨ੍ਹਾਂ ਬਾਕੀ ਰਹਿੰਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਂਦੇ ਹੋਏ ਆਪਣੇ ਫਾਰਮ ਸਮੇਂ ਸਿਰ ਜਮ੍ਰਹਾਂ ਕਰਵਾਉਣ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਗੋ ਗਗਨ, ਲਖਵਿੰਦਰ ਸਿੰਘ, ਈਸ਼ਵਰ ਸ਼ਰਮਾ ਅਤੇ ਸਰਬਜੀਤ ਭਾਵੜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ 22 ਜੁਲਾਈ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਲੀਗਲ ਡਿਫੈਂਸ ਕੌਂਸਲ ਪਾਲਿਸੀ ਨਾਲ ਸਮਾਜ ਵਿਚ ਅਪਰਾਧ ਵਧਣ ਦਾ ਖ਼ਤਰਾ-ਐਡਵੋਕੇਟ ਗੌਰਵ ਮੋਂਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।