ਫ਼ਿਰੋਜ਼ਪੁਰ 18 ਜੁਲਾਈ (ਰਾਕੇਸ਼ ਚਾਵਲਾ)- ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 2 ਬੈਂਚ ਅਤੇ ਸਬ ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ। ਇਨ੍ਹਾਂ ਬੈਂਚ ਵਿਚ ਕੁੱਲ 352 ਕੇਸ ਨਿਪਟਾਰੇ ਲਈ ਲਗਾਏ ਗਏ। ਜਿਨ੍ਹਾਂ ਵਿਚੋਂ 157 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜੱਜ ਸਾਹਿਬ ਵਲੋਂ ਦੱਸਿਆ ਗਿਆ ਕਿ ਹੁਣ ਫਿਰ 21 ਨਵੰਬਰ 2026 ਨੂੰ ਵੀ ਇਸੇ ਤਰ੍ਹਾਂ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਲੋਕ ਅਦਾਲਤ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਦੁਆਰਾ ਕਰਵਾਉਣ।