06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਾਤਾ ਸਾਹਿਬ ਕੌਰ ਸਕੂਲ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅਜੀਤ ਡੈਸਕ 20-07-2026
ਗੁਰੂਹਰਸਹਾਏ, 19 ਜੁਲਾਈ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲੇ ਭਵਿੱਖ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਨ ਮਹੱਤਸਵ ਦਿਵਸ ਮਨਾਇਆ ਗਿਆ। ਸਕੂਲ ਵਲੋਂ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਯੋਗਾ ਇੰਸਟ੍ਰਕਟਰ ਹਰੀਸ਼ ਚੰਦਰ, ਪਤੰਜਲੀ ਯੋਗ ਪੀਠ ਦੇ ਅਸ਼ਵਨੀ ਸਿਕਰੀ, ਸ਼੍ਰੀਮਤੀ ਸੁਨੀਤਾ ਸਿਕਰੀ, ਸ਼੍ਰੀਮਤੀ ਸੋਨੀਆ ਟੰਡਨ ਅਤੇ ਸ਼੍ਰੀ ਪਵਨ ਸੇਠੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਚ ਪੌਧੇ ਲਗਾਏ, ਵਾਤਾਵਰਣ ਜਾਗਰੂਕਤਾ ਰੈਲੀ ਕੱਢੀ ਅਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵਿਚ ਭਾਗ ਲਿਆ। ਇਸ ਮੌਕੇ ਉਨ੍ਹਾਂ ਨੂੰ ਰੁੱਖਾਂ ਦੀ ਮਹੱਤਤਾ, ਵਾਤਾਵਰਣ ਦੀ ਸੰਭਾਲ ਅਤੇ ਕੁਦਰਤ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਭਾਸ਼ਣ, ਕਵਿਤਾ ਪਾਠ ਦੇ ਨਾਲ-ਨਾਲ ਵਾਤਾਵਰਣ ਸੰਭਾਲ ਦੀ ਸਹੁੰ ਵੀ ਚੁਕਾਈ ਗਈ। ਇਸ ਤੋਂ ਇਲਾਵਾ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦੀ ਇਕ ਸੁੰਦਰ ਨਾਚ ਪੇਸ਼ਕਾਰੀ ਨੇ ਵੀ ਸਭ ਦਾ ਮਨ ਮੋਹ ਲਿਆ।ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਵਾਤਾਵਰਣ ਨੂੰ ਸੰਤੁਲਿਤ ਤੇ ਸ਼ੁੱਧ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਧੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਅਤੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਇਕ ਦਿਨ ਦਾ ਅਭਿਆਨ ਨਹੀਂ, ਸਗੋਂ ਹਰ ਨਾਗਰਿਕ ਦੀ ਨਿਰੰਤਰ ਜ਼ਿੰਮੇਵਾਰੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਪਿਆਰ, ਜ਼ਿੰਮੇਵਾਰੀ ਅਤੇ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਸੋਚ ਨੂੰ ਵਿਕਸਤ ਕਰਨਾ ਸੀ।
ਪਿਛਲੀ ਖ਼ਬਰ ਘਰਾਂ, ਦੁਕਾਨਾਂ, ਉਦਯੋਗਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਕਰਨਾ ਪੈ ਰਿਹਾ ਸਾਹਮਣਾ : ਬਹਿਲ ਅਗਲੀ ਖ਼ਬਰ ਘਰੇਲੂ ਬਿਜਲੀ ਸਪਲਾਈ ਵਿਚ ਲੱਗਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਬਿਜਲੀ ਦੇ ਕੱਟਾਂ ਕਾਰਨ ਅਤਿ ਦੀ ਗਰਮੀ ਵਿਚ ਨਾ ਰਾਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।