06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਘਰਾਂ, ਦੁਕਾਨਾਂ, ਉਦਯੋਗਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਕਰਨਾ ਪੈ ਰਿਹਾ ਸਾਹਮਣਾ : ਬਹਿਲ

ਅਜੀਤ ਡੈਸਕ 20-07-2026
ਫ਼ਿਰੋਜ਼ਪੁਰ, 19 ਜੁਲਾਈ (ਕੁਲਬੀਰ ਸਿੰਘ ਸੋਢੀ): ਪੰਜਾਬ ਵਿਚ ਪਿਛਲੇ ਕੁਝ ਸਮੇਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਭਾਰੀ ਗਰਮੀ ਦੇ ਮੌਸਮ ਵਿਚ ਕਈ-ਕਈ ਘੰਟਿਆਂ ਤੱਕ ਬਿਜਲੀ ਗਾਇਬ ਰਹਿਣ ਕਾਰਨ ਘਰਾਂ, ਦੁਕਾਨਾਂ, ਉਦਯੋਗਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਨਾ ਤਾਂ ਬਿਜਲੀ ਕੱਟਾਂ ਦਾ ਕੋਈ ਸਮਾਂ ਨਿਸ਼ਚਿਤ ਹੈ ਅਤੇ ਨਾ ਹੀ ਪਹਿਲਾਂ ਕੋਈ ਸੂਚਨਾ ਦਿੱਤੀ ਜਾਂਦੀ ਹੈ। ਅਜਿਹਾ ਕੁਝ ਬਿਜਲੀ ਸਪਲਾਈ ਦਾ ਮਾੜਾ ਹਾਲ ਫ਼ਿਰੋਜ਼ਪੁਰ ਸ਼ਹਿਰ ਅੰਦਰ ਹੈ, ਜਿੱਥੇ ਰੋਜ਼ਾਨਾ ਦਿਨ ਤੇ ਰਾਤ ਨੂੰ ਬਿਨ੍ਹਾ ਸੂਚਨਾ ਦਿੱਤੇ ਕੱਟ ਲਗਾਏ ਜਾ ਰਹੇ ਹਨ ਤੇ ਲੋਕ ਪੈ ਰਹੀ ਅੱਤ ਦੀ ਗਰਮੀ ਤੋਂ ਬਚਣ ਅਤੇ ਖਾਣ ਪੀਣ ਦੀਆਂ ਵਸਤੂਆਂ ਨੂੰ ਬਚਾਉਣ ਲਈ ਮਹਿੰਗੇ ਮੁੱਲ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੋ ਰਹੇ ਹਨ। ਜਿਸ ਕਰਕੇ ਆਰਥਿਕ ਸਥਿਤੀ ਵੀ ਡਾਵਾਂਡੋਲ ਹੋ ਰਹੀ ਹੈ। ਸਮਾਜ ਸੇਵਕ ਅਸ਼ੋਕ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਛੋਟੇ ਕਾਰੋਬਾਰ, ਦੁਕਾਨਦਾਰ, ਵਿਦਿਆਰਥੀ, ਮਰੀਜ਼ ਅਤੇ ਆਮ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰੇ ਅਤੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।
ਪਿਛਲੀ ਖ਼ਬਰ ਅਮਰੀਕਾ ਵਲੋਂ ਤੇਲ ’ਤੇ ਲਗਾਏ ਭਾਰੀ ਟੈਕਸ ਕਾਰਨ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਵੇਗਾ- ਲਖਵਿੰਦਰ ਸਿੰਘ ਸੁਪਰ ਅਗਲੀ ਖ਼ਬਰ ਘਰਾਂ, ਦੁਕਾਨਾਂ, ਉਦਯੋਗਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਕਰਨਾ ਪੈ ਰਿਹਾ ਸਾਹਮਣਾ : ਬਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।