02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਕਿਯੂ ਏਕਤਾ ਸੰਘਰਸ਼ ਦੇ ਆਗੂਆਂ ਨੇ ਕੀਤਾ ਮੋਟਰਸਾਈਕਲ ਮਾਰਚ

ਅਜੀਤ ਡੈਸਕ 21-07-2026
ਮੱਖੂ,20 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਜਰਨੈਲ ਸਿੰਘ ਮੱਖੂ ਜ਼ਿਲ੍ਹਾ ਜਨਰਲ ਸਕੱਤਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਫ਼ਿਰੋਜਪੁਰ ਦੇ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਮੱਖੂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ(ਐਫ.ਟੀ.ਏ) ਦੇਸ਼ ਦੀ ਖੇਤੀ ਕਿਸਾਨਾਂ ਖੇਤ ਮਜ਼ਦੂਰਾਂ ਦੁੱਧ ਉਤਪਾਦਕਾਂ ਛੋਟੇ ਦੁਕਾਨਦਾਰ ਵਪਾਰੀਆਂ ਅਤੇ ਆਮ ਲੋਕਾਂ ਦੇ ਆਰਥਿਕ ਹਿਤਾਂ ਉੱਤੇ ਸਿੱਧਾ ਹਮਲਾ ਹੈ। ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਪੰਜਾਬ ਸਮੇਤ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਇਸ ਸਮਝੌਤੇ ਦਾ ਡਟਵਾਂ ਵਿਰੋਧ ਕਰਦੀ ਹੈ। ਜ਼ਿਲ੍ਹਾ ਸਕੱਤਰ ਗੁਰਜੀਤ ਸਿੰਘ ਜੋਗੇਵਾਲ ਨੇ ਪਿੰਡਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ 21 ਜੁਲਾਈ ਨੂੰ ਦੇਸ਼ ਬਚਾਊ ਮੋਰਚੇ ਦੇ ਸੱਦੇ ’ਤੇ ਦਿੱਲੀ ਕੂਚ ਕਰਨ ਲਈ ਕਿਹਾ ਉਨ੍ਹਾਂ ਸਮੂਹ ਕਿਸਾਨਾਂ ਦੁਕਾਨਦਾਰਾਂ ਨੌਜਵਾਨਾਂ ਮਜ਼ਦੂਰਾਂ ਆਦਿ ਨੂੰ ਇਕ ਝੰਡੇ ਥੱਲੇ ਇਕੱਠੇ ਹੋਣ ਲਈ ਕਿਹਾ ਅਤੇ ਅੱਗੇ ਆਉਣ ਵਾਲੇ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਅਤੇ ਇਸ ਮਾਰਚ ਵਿਚ ਪਹੁੰਚੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਆਗੂ ਗੁਰਨੈਬ ਸਿੰਘ, ਰਵਿੰਦਰ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਕੰਵਰ ਸਿੰਘ ਭੁੱਲਰ, ਮਨਜੀਤ ਸਿੰਘ, ਸੁਖਦੇਵ ਸਿੰਘ, ਯਾਦਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਖ਼ਸ਼ੀਸ਼ ਸਿੰਘ, ਗੁਰਵੰਤ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ, ਰਾਜਨ ਸੋਢੀ, ਕਿੱਕਰ ਸਿੰਘ, ਚਰਨਜੀਤ ਸਿੰਘ, ਸਨਦੀਪ ਸਿੰਘ, ਚਾਨਣ ਸਿੰਘ, ਬਚਿੱਤਰ ਸਿੰਘ, ਹਰਪ੍ਰੀਤ ਸਿੰਘ, ਕਾਰਜ ਸਿੰਘ, ਦਵਿੰਦਰ ਸਿੰਘ, ਬਘੇਲ ਸਿੰਘ, ਅਵਤਾਰ ਚੌਧਰੀ, ਦਲਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ, ਦੁਕਾਨਦਾਰ, ਵਪਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ’ਚ ਵੱਧ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਨੂੰ ਲੈ ਕੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਥਾਣਾ ਸਿਟੀ ਮੁਖੀ ਨ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।