02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਏਸ਼ੀਅਨ ਵੈਟਰਨ ਅਥਲੀਟ ਗੁਰਦਿਆਲ ਸਿੰਘ ਵਿਰਕ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 21-07-2026
ਫ਼ਿਰੋਜ਼ਪੁਰ, 20 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਬੋਰਡਾਂ ’ਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਏਸ਼ੀਅਨ ਵੈਟਰਨ ਅਥਲੀਟ ਗੁਰਦਿਆਲ ਸਿੰਘ ਵਿਰਕ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਪੋਰਟਸ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਖੇਡਾਂ ਦੇ ਖੇਤਰ ਨਾਲ ਲੰਬੇ ਸਮੇਂ ਤੋਂ ਸਰਗਰਮੀ ਨਾਲ ਜੁੜੇ ਸੇਵਾ ਮੁਕਤ ਐੱਸ.ਡੀ.ਓ. ਗੁਰਦਿਆਲ ਸਿੰਘ ਵਿਰਕ ਦੀ ਇਸ ਨਿਯੁਕਤੀ ਨੂੰ ਖੇਡ ਜਗਤ ਲਈ ਮਾਣ ਵਾਲਾ ਕਦਮ ਦੱਸਦਿਆਂ ਜ਼ਿਲ੍ਹੇ ਦੀਆਂ ਵੱਖ-ਵੱਖ ਖੇਡ, ਸਮਾਜਿਕ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਵਧਾਈ ਦੇਣ ਵਾਲਿਆਂ ਵਿਚ ਜ਼ਿਲ੍ਹਾ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ.ਗੁਰਿੰਦਰਜੀਤ ਸਿੰਘ ਢਿੱਲੋਂ, ਮੀਤ ਪ੍ਰਧਾਨ ਹਰਬਰਿੰਦਰ ਸਿੰਘ, ਸਕੱਤਰ ਈਸ਼ਵਰ ਸ਼ਰਮਾ, ਕੈਸ਼ੀਅਰ ਦਲੀਪ ਸਿੰਘ ਸੰਧੂ, ਏਸ਼ੀਅਨ ਚੈਂਪੀਅਨ ਪ੍ਰਗਟ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾ, ਗੁਰਬਚਨ ਸਿੰਘ ਭੁੱਲਰ, ਡੈਮੋਕੇ੍ਰਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ.ਸੁਰਜੀਤ ਸਿੰਘ ਸਿੱਧੂ, ਸਕੱਤਰ ਮਨਜੀਤ ਸਿੰਘ ਸੇਵਾਮੁਕਤ ਲੈਕਚਰਾਰ, ਸਰਬਜੀਤ ਸਿੰਘ ਬੌਬੀ ਬਾਠ, ਸਤਵਿੰਦਰ ਸਿੰਘ, ਸਤਲੁਜ ਪੈ੍ੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਅਤੇ ਚੇਅਰਮੈਨ ਵਿਜੇ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹਨ।
ਪਿਛਲੀ ਖ਼ਬਰ ਅਸੀਸ ਸਕਾਲਰਸ਼ਿਪ ਰਾਹੀਂ ਸੰਤ ਕਬੀਰ ਕਾਲਜ ਜ਼ੀਰਾ ਨੇ ਸੈਂਕੜੇ ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਦਿੱਤੀ ਨਵੀ... ਅਗਲੀ ਖ਼ਬਰ ਸਾਂਝ ਸਾਹਿਤ ਸਭਾ ਦੀ ਪਲੇਠੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।