ਮੱਖੂ,20 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਫ਼ਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਯੂਨੀਅਨ ਦੀ ਹਫ਼ਤਾਵਾਰੀ ਮੀਟਿੰਗ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸੂਬਾ, ਜ਼ਿਲ੍ਹਾ,ਬਲਾਕ ਅਤੇ ਇਕਾਈ ਪੱਧਰੀ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਪਾਰ ਸਮਝੌਤੇ ਦਾ ਅਸੀਂ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੇ ਹਾਂ ਕਿਉਂਕਿ ਇਸ ਨਾਲ ਜਿੱਥੇ ਕਿਸਾਨਾਂ ਨੂੰ ਇਸ ਦੀ ਮਾਰ ਪਵੇਗੀ, ਉੱਥੇ ਹੀ ਵਰਗ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚੇਗਾ ਅਤੇ ਉਨ੍ਹਾਂ ਦਾ ਵਪਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ, ਇਸ ਲਈ ਹਰ ਵਰਗ ਇਸ ਸਮਝੌਤੇ ਦਾ ਵਿਰੋਧ ਕਰਨ ਲਈ ਕਿਸਾਨਾਂ ਦਾ ਸਾਥ ਦੇਣ। ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਵਾਲੀਆਂ ਹਨ ਅਤੇ ਦਰਿਆਵਾਂ ਦੇ ਬੰਨ੍ਹਾਂ ਦਾ ਬੁਰਾ ਹਾਲ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਬੰਨ੍ਹ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤੇ ਜਾਣ। ਇਸ ਮੌਕੇ ਮੱਖੂ ਦੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਹਾਂਪਾੜੀ ਤੋਂ ਇਲਾਵਾ ਜਥੇਦਾਰ ਜੋਗਿੰਦਰ ਸਿੰਘ ਸਭਰਾ ਸੂਬਾ ਸੀਨੀਅਰ ਮੀਤ ਪ੍ਰਧਾਨ, ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ, ਬਾਜ਼ ਸਿੰਘ ਸੂਬਾ ਪ੍ਰਚਾਰ ਸਕੱਤਰ, ਬਲਦੇਵ ਸਿੰਘ ਫ਼ੌਜੀ ਸੂਬਾ ਆਗੂ, ਸੁਰਿੰਦਰ ਸਿੰਘ ਪੀਰ ਮੁਹੰਮਦ ਜ਼ਿਲ੍ਹਾ ਮੀਤ ਪ੍ਰਧਾਨ,ਜਰਨੈਲ ਸਿੰਘ ਸਭਰਾ ਜ਼ਿਲ੍ਹਾ ਮੀਤ ਪ੍ਰਧਾਨ, ਗੁਰਪਾਲ ਸਿੰਘ ਸਭਰਾ ਜ਼ਿਲ੍ਹਾ ਐਗਜ਼ੈਕਟਿਵ ਕਮੇਟੀ ਮੈਂਬਰ, ਗੁਰਮੀਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ, ਜੋਗਾ ਸਿੰਘ ਪੀਰ ਮੁਹੰਮਦ ਬਲਾਕ ਜਨਰਲ ਸਕੱਤਰ, ਨਿਸ਼ਾਨ ਸਿੰਘ ਪੀਰ ਮੁਹੰਮਦ,ਦਰਸ਼ਨ ਸਿੰਘ ਚੁਰੀਆਂ, ਦਿਲਬਾਗ ਸਿੰਘ ਵਰਪਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।